ਅਣਜਾਣੇ ਸ਼ਬਦਾਂ ਨਾਲ ਠੇਸ ਪਹੁੰਚਾਉਣ ‘ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ

ਪੰਜਾਬ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ (Amrita Waring) ਨੇ ਕਾਂਗਰਸ ਦੇ ਚੋਣ ਨਿਸ਼ਾਨ ‘ਪੰਜਾ’ (The Congress Election Symbol ‘Panja’) ਨੂੰ ਸ੍ਰੀ ਗੁਰੂ ਨਾਨਕ ਦੇਵ (Sri Guru Nanak Dev Ji) ਜੀ ਦਾ ਪੰਜਾ ਕਹਿਣ ‘ਤੇ ਮੁਆਫੀ ਮੰਗ ਲਈ ਹੈ।ਇਸ ਸਬੰਧੀ ਉਨ੍ਹਾਂ ਨੇ ਇੱਕ ਵੀਡੀਓ ਜਾਰੀ ਕੀਤਾ ਹੈ। ਵੀਡੀਓ ਜਾਰੀ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਉਹ ਉਨ੍ਹਾਂ ਸਾਰਿਆਂ ਤੋਂ ਮੁਆਫੀ ਮੰਗਣਾ ਚਾਹੁੰਦੇੇ ਹਨ ਜਿਨ੍ਹਾਂ ਨੂੰ ਉਨ੍ਹਾਂ ਦੇ ਅਣਜਾਣੇ ਸ਼ਬਦਾਂ ਨਾਲ ਠੇਸ ਪਹੁੰਚੀ ਹੈ। ਨਾਲ ਹੀ ਕਿਹਾ ਕਿ ਉਹ ਗੁਰੂ ਸਾਹਿਬ ਤੋਂ ਬਿਨਾਂ ਕੁਝ ਵੀ ਨਹੀਂ ਹੈ। ਉਹ ਕਦੇ ਵੀ ਉਨ੍ਹਾਂ ਦੀ ਸ਼ਾਨ ਦੇ ਵਿਰੁੱਧ ਕੁਝ ਨਹੀਂ ਕਹਿ ਸਕਦੀ। ਉਨ੍ਹਾਂ ਨੇ ਕਿਹਾ ਕਿ ਉਹ ਖੁਦ ਅਕਾਲ ਪੁਰਖ ਦੇ ਛੋਟੇ ਸੇਵਕ ਹਨ ਅਤੇ ਉਨ੍ਹਾਂ ਦਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਹੈ।ਤੁਹਾਨੂੰ ਦੱਸ ਦੇਈਏ ਕਿ ਅੰਮ੍ਰਿਤਾ ਵੜਿੰਗ ਨੇ ਕਾਂਗਰਸ ਦੇ ਚੋਣ ਨਿਸ਼ਾਨ ‘ਪੰਜਾ’ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੰਜਾ ਕਹਿਣ ‘ਤੇ ਕਾਫੀ ਵਿਵਾਦ ਖੜ੍ਹਾ ਹੋ ਗਿਆ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਸਖ਼ਤ ਨੋਟਿਸ ਲੈਂਦਿਆਂ ਉਨ੍ਹਾਂ ਨੂੰ ਤਾੜਨਾ ਕੀਤੀ ਹੈ। ਇਸ ਦੇ ਨਾਲ ਹੀ ਕਿਹਾ ਗਿਆ ਕਿ ਸਿਆਸੀ ਹਿੱਤਾਂ ਲਈ ਸਿਆਸੀ ਆਗੂਆਂ ਵੱਲੋਂ ਗੁਰੂ ਸਾਹਿਬ ਦੇ ਨਾਮ ਅਤੇ ਧਾਰਮਿਕ ਚਿੰਨ੍ਹਾਂ ਦੀ ਵਰਤੋਂ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।