ਕਾਂਗਰਸੀ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਬਲਕੌਰ ਸਿੰਘ ਨੇ ਦਿੱਤਾ ਇਹ ਬਿਆਨ

ਮਾਨਸਾ : ਬੀਤੇ ਦਿਨ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ (Balkaur Singh) ਨੂੰ ਮਿਲਣ ਲਈ ਉਨ੍ਹਾਂ ਦੀ ਹਵੇਲੀ ’ਚ ਪਹੁੰਚੇ ਸਨ।ਜਿੱਥੇ ਕਿਪ੍ਰਤਾਪ ਸਿੰਘ ਬਾਜਵਾ ਨਾਲ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਕਿ ਉਨ੍ਹਾਂ ਦੇ ਬੇਟੇ ਨੇ ਕਾਂਗਰਸ ਦੀ ਟਿਕਟ ’ਤੇ ਚੋਣ ਲੜੀ ਸੀ ਪਰ ਉਸ ਦੇ ਚਲੇ ਜਾਣ ਤੋਂ ਬਾਅਦ ਵੀ ਉਸ ਨੂੰ ਪਾਰਟੀ ਵਿਚ ਯਾਦ ਤੱਕ ਨਹੀਂ ਕੀਤਾ ਗਿਆ ਅਤੇ ਨਾ ਹੀ ਉਨ੍ਹਾਂ ਦੀ ਕੋਈ ਪੁੱਛਗਿੱਛ ਹੈ।ਬਲਕੌਰ ਸਿੰਘ ਵੱਲੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅੱਗੇ ਆਪਣੇ ਬੇਟੇ ਨੂੰ ਇਨਸਾਫ ਦਿਵਾਉਣ ਦੀ ਮੰਗ ਰੱਖੀ ਗਈ। ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਤੋਂ ਬਾਅਦ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨਾਲ ਕੋਈ ਨਾਰਾਜ਼ਗੀ ਨਹੀਂ ਹੈ ਅਤੇ ਉਹ ਪਾਰਟੀ ਉਮੀਦਵਾਰ ਦਾ ਸਮਰਥਨ ਕਰਨਗੇ।ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਰਿਵਾਰ ਦੀ ਨਾਰਾਜ਼ਗੀ ਕਾਂਗਰਸ ਪਾਰਟੀ ਨਾਲ ਨਹੀਂ ਸਗੋਂ ਸਰਕਾਰ ਨਾਲ ਹੈ। ਉਨ੍ਹਾਂ ਕਿਹਾ ਕਿ ਪਰਿਵਾਰਾਂ ਵਿਚ ਮਤਭੇਦ ਹੋ ਜਾਂਦੇ ਹਨ, ਜੋ ਅੱਜ ਦੂਰ ਹੋ ਗਏ ਹਨ। ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੇ ਬੇਟੇ ਲਈ ਪਾਰਟੀ ਇਨਸਾਫ ਦੀ ਮੰਗ ਜਾਰੀ ਰੱਖੇਗੀ।ਦੱਸ ਦਈਏ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲਣ ਲਈ ਉਨ੍ਹਾਂ ਦੀ ਹਵੇਲੀ ’ਚ ਪਹੁੰਚੇ ਸਨ।