ਕਿਸਾਨਾਂ ਨੇ BJP ਉਮੀਦਵਾਰ ਤਰਨਜੀਤ ਸੰਧੂ ਦੀ ਘੇਰੀ ਕਾਰ,ਕੀਤਾ ਰੋਸ ਪ੍ਰਦਰਸ਼ਨ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਸੁਲਤਾਨਵਿੰਡ ਇਲਾਕੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਕਿਸਾਨਾਂ ਨੇ ਭਾਜਪਾ ਉਮੀਦਵਾਰ ਤਰਨਜੀਤ ਸੰਧੂ (BJP Candidate Taranjit Sandhu) ਦੀ ਕਾਰ ਨੂੰ ਘੇਰ ਲਿਆ ਅਤੇ ਤਰਨਜੀਤ ਸੰਧੂ ਦਾ ਵਿਰੋਧ ਵੀ ਕੀਤਾ। ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਅਤੇ ਭਾਜਪਾ ਦੇ ਸਥਾਨਕ ਆਗੂ ਨੇ ਕਿਸਾਨਾਂ ਨੂੰ ਸਮਝਾਇਆ ਪਰ ਕਿਸਾਨਾਂ ਨੇ ਉਨ੍ਹਾਂ ਦੀ ਇੱਕ ਨਾ ਸੁਣੀ।ਸਗੋਂ ਤਰਨਜੀਤ ਸਿੰਘ ਸੰਧੂ ਤੋਂ ਪੁੱਛਗਿੱਛ ਕਰਨ ਦੀ ਗੱਲ ਆਖੀ। ਇਸ ਦੌਰਾਨ ਕਿਸਾਨਾਂ ਅਤੇ ਉਨ੍ਹਾਂ ਵਿਚਕਾਰ ਕਾਫੀ ਦੇਰ ਤੱਕ ਬਹਿਸ ਹੁੰਦੀ ਰਹੀ। ਤਕਰਾਰ ਤੋਂ ਬਾਅਦ ਸੰਧੂ ਦਾ ਕਾਫਲਾ ਅੱਗੇ ਭੱਜਦਾ ਦੇਖਿਆ ਗਿਆ ਅਤੇ ਕਿਸਾਨ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਨਜ਼ਰ ਆਏ।