ਅਮਰੀਕਾ ਤੋਂ ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀ ਖ਼ਬਰ ਆਈ ਸਾਹਮਣੇ

ਪੰਜਾਬ: ਅਮਰੀਕਾ ਤੋਂ ਗੈਂਗਸਟਰ ਗੋਲਡੀ ਬਰਾੜ (Gangster Goldie Brar) ਦੀ ਮੌਤ ਦੀ ਖ਼ਬਰ ਆ ਰਹੀ ਹੈ। ਅਮਰੀਕਾ ਨੇ ਦਾਅਵਾ ਕੀਤਾ ਹੈ ਕਿ ਗੋਲੀਬਾਰੀ ਵਿੱਚ ਮਾਰੇ ਗਏ ਦੋ ਨੌਜਵਾਨਾਂ ਵਿੱਚੋਂ ਇੱਕ ਗੋਲਡੀ ਬਰਾੜ ਵੀ ਹੋ ਸਕਦਾ ਹੈ। ਸੂਤਰਾਂ ਮੁਤਾਬਕ ਫੇਅਰਮੌਂਟ ਅਤੇ ਹੋਲਟ ਐਵੇਨਿਊ ‘ਚ ਸੜਕ ‘ਤੇ ਗੋਲੀਬਾਰੀ ਸ਼ਾਮ 5:25 ਵਜੇ ਦੇ ਕਰੀਬ ਹੋਈ। ਪੀੜਤ ਸੜਕ ‘ਤੇ ਖੜ੍ਹੇ ਸਨ ਜਦੋਂ ਉਨ੍ਹਾਂ ਨੂੰ ਗੋਲੀ ਮਾਰੀ ਗਈ ।ਪੁਲਿਸ ਵੱਲੋਂ ਅਜੇ ਤੱਕ ਸ਼ੂਟ ਕੀਤੇ ਗਏ ਦੋਵੇਂ ਨੌਜਵਾਨ ਦੀ ਪਹਿਚਾਣ ਜ਼ਾਹਰ ਨਹੀਂ ਕੀਤੀ ਗਈ ਹੈ। ਜਾਣਕਾਰੀ ਮਿਲੀ ਹੈ ਕਿ ਲੇਸਲੀ ਵਿਲੀਅਮਸ, ਜੋ ਕਿ ਫਰਿਜ਼ਨੋ ਪੁਲਿਸ ਲੈਫਟੀਨੈਂਟ ਹੈ, ਨੇ ਕਿਹਾ ਹੈ ਕਿ ਗੋਲੀਬਾਰੀ ਤੋਂ ਬਾਅਦ ਦੋਵਾਂ ਨੌਜਵਾਨਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਫਿਲਹਾਲ ਇਸ ਦੀ ਪੂਰੀ ਪੁਸ਼ਟੀ ਨਹੀਂ ਹੋਈ ਹੈ।ਦੱਸ ਦੇਈਏ ਕਿ ਕੈਨੇਡਾ ਤੋਂ ਫਰਾਰ ਹੋਣ ਤੋਂ ਬਾਅਦ ਫਰਿਜ਼ਨੋ ਗੋਲਡੀ ਬਰਾੜ ਦਾ ਆਖਰੀ ਟਿਕਾਣਾ ਦੱਸਿਆ ਜਾਂਦਾ ਹੈ।