ਤੇਜ਼ ਰਫ਼ਤਾਰ ਕਾਰ ਨੇ ਨੌਜਵਾਨ ਨੂੰ ਮਾਰੀ ਟੱਕਰ,ਸਿਰ ਧੜ ਤੋਂ ਹੋਇਆ ਵੱਖ

ਪੰਜਾਬ : ਹਾਜੀਪੁਰ ਤੋਂ ਦਸੂਹਾ ਰੋਡ (Dasuha Road) ‘ਤੇ ਪੈਂਦੇ ਪਿੰਡ ਖਿਜ਼ਰਪੁਰ ਕੋਲ ਅੱਜ ਸਵੇਰੇ ਹਾਜੀਪੁਰ ਵੱਲ ਆ ਰਹੀ ਹਿਮਾਚਲ ਦੇ ਨੰਬਰ ਦੀ ਇੱਕ ਕਾਰ ਨੇ ਇਕ ਨੌਜਵਾਨ (A Young Man) ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਇਸ ਹਾਦਸੇ ‘ਚ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਹਾਦਸਾ ਇੰਨਾ ਭਿਆਨਕ ਸੀ ਕਿ ਸਿਰ ਸਰੀਰ ਤੋਂ ਵੱਖ ਹੋ ਗਿਆ। ਮ੍ਰਿਤਕ ਦੀ ਪਛਾਣ ਪਵਨ ਕੁਮਾਰ ਪੁੱਤਰ ਬਚਨ ਸਿੰਘ ਵਾਸੀ ਖਿਜ਼ਰਪੁਰ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਖਿਜ਼ਰਪੁਰ ਵਾਸੀ ਮਹਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਕਰਿਆਨੇ ਦੀ ਦੁਕਾਨ ਤੋਂ ਸਾਮਾਨ ਲੈ ਕੇ ਸੜਕ ਪਾਰ ਕਰ ਰਿਹਾ ਸੀ ਤਾਂ ਹਾਜੀਪੁਰ ਵੱਲੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਇਸ ਨੌਜਵਾਨ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਪਵਨ ਕੁਮਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਪਵਨ ਕੁਮਾਰ ਦੀ ਗਰਦਨ ਸਰੀਰ ਤੋਂ ਵੱਖ ਹੋ ਗਈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਕੁਝ ਸਮਾਂ ਪਹਿਲਾਂ ਪਵਨ ਦੇ ਵੱਡੇ ਭਰਾ ਦੀ ਵੀ ਹਾਦਸੇ ਵਿੱਚ ਮੌਤ ਹੋ ਗਈ ਸੀ।