ਤਲਬੀਰ ਸਿੰਘ ਗਿੱਲ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਅੰਮ੍ਰਿਤਸਰ : ਅੰਮ੍ਰਿਤਸਰ (Amritsar) ਵਿੱਚ ਆਮ ਆਦਮੀ ਪਾਰਟੀ (Aam Aadmi Party) ਹੋਰ ਮਜ਼ਬੂਤ ​​ਹੋ ਗਈ ਹੈ। ਅੰਮ੍ਰਿਤਸਰ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਤਲਬੀਰ ਸਿੰਘ ਗਿੱਲ (Talbir Singh Gill) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਤਲਬੀਰ ਸਿੰਘ ਗਿੱਲ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸੀ.ਐਮ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਿੱਚ ਅਕਾਲੀ ਦਲ ਦੇ ਆਗੂ ਅਤੇ ਅੰਮ੍ਰਿਤਸਰ ਦੱਖਣੀ ਤੋਂ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਤਲਬੀਰ ਸਿੰਘ ਗਿੱਲ ਅਤੇ ਉਨ੍ਹਾਂ ਦੇ ਸਾਥੀਆਂ ਦਾ ਤਹਿ ਦਿਲੋਂ ਸਵਾਗਤ ਕਰਦੀ ਹੈ। ਦੱਸ ਦੇਈਏ ਕਿ ਤਲਬੀਰ ਸਿੰਘ ਗਿੱਲ 2022 ਵਿੱਚ ਵਿਧਾਨ ਸਭਾ ਚੋਣ ਲੜ ਚੁੱਕੇ ਹਨ।