ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਦਾ ਕੀਤਾ ਪਰਦਾਫਾਸ਼,3 ਕਿਲੋ ਹੈਰੋਇਨ ਤੇ ਕਿਲੋ ICE ਬਰਾਮਦ ਕਰਕੇ 2 ਨੂੰ ਕੀਤਾ ਕਾਬੂ

ਪੰਜਾਬ : ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਅੰਮ੍ਰਿਤਸਰ ਦਿਹਾਤੀ ਪੁਲਿਸ (Amritsar Rural Police) ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ (International Drug Trafficking) ਦਾ ਪਰਦਾਫਾਸ਼ ਕੀਤਾ ਹੈ। ਜਿਸ ਵਿਚ 3 ਕਿਲੋ ਹੈਰੋਇਨ ਅਤੇ 1 ਕਿਲੋ ਆਈਸ (ਮੇਥਾਮੇਟਾਫਾਈਨ) ਬਰਾਮਦ ਕਰਕੇ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ।ਉਪਰੋਕਤ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਉਨ੍ਹਾਂ ਲਿਖਿਆ ਕਿ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦਾ ਪਰਦਾਫਾਸ਼ ਕਰਕੇ 3 ਕਿਲੋ ਹੈਰੋਇਨ ਅਤੇ 1 ਕਿਲੋ ਆਈਸ ਬਰਾਮਦ ਕੀਤੀ ਹੈ ਅਤੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਲਿਖਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮ ਪਾਕਿਸਤਾਨੀ ਸਮੱਗਲਰ ਡੋਗਰ ਰਾਜਪੂਤ ਦੇ ਸੰਪਰਕ ਵਿੱਚ ਸਨ ਅਤੇ ਹੈਰੋਇਨ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕਰਦੇ ਸਨ। ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਜਦੋਂ ਕਿ ਡੀ.ਜੀ.ਪੀ. ਨੇ ਲਿਖਿਆ ਕਿ ਪੰਜਾਬ ਪੁਲਿਸ ਨਸ਼ੇ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਸਾਡੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।