ਪੰਜਾਬ ਭਰ ‘ਚ ਇਸ ਦਿਨ ਕੀਤਾ ਗਿਆ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ : ਪੰਜਾਬ ਭਰ ਵਿੱਚ 10 ਮਈ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਹੋਵੇਗੀ। ਇਸ ਦਿਨ ਸੂਬੇ ਭਰ ਦੇ ਸਕੂਲਾਂ, ਕਾਲਜਾਂ, ਸਰਕਾਰੀ ਦਫ਼ਤਰਾਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਦਰਅਸਲ 10 ਮਈ ਨੂੰ ਭਗਵਾਨ ਪਰਸ਼ੂਰਾਮ ਜੈਅੰਤੀ ਹੈ।ਇਸ ਕਾਰਨ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਪੰਜਾਬ ਭਰ ਵਿੱਚ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਇਸ ਤੋਂ ਪਹਿਲਾਂ 1 ਮਈ ਨੂੰ ਮਜ਼ਦੂਰ ਦਿਵਸ ਕਾਰਨ ਸੂਬੇ ਭਰ ਵਿੱਚ ਸਰਕਾਰੀ ਛੁੱਟੀ ਸੀ।