ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਵਾਹਨ ਦੀ ਹੋਈ ਭਿਆਨਕ ਟੱਕਰ,4 ਦੀ ਮੌਤ

ਜਲੰਧਰ : ਥਾਣਾ ਮਕਸੂਦਾਂ ਅਧੀਨ ਪੈਂਦੇ ਪਿੰਡ ਰਾਓਵਾਲੀ ਨੇੜੇ ਮਾਤਾ ਵੈਸ਼ਨੋ ਦੇਵੀ (Mata Vaishno Devi) ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਦੋ ਵਾਹਨਾਂ ਦੀ ਟੱਕਰ ਹੋ ਗਈ। ਇਸ ਟੱਕਰ ‘ਚ 4 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਸਵੇਰੇ 5.30 ਵਜੇ ਦੀ ਹੈ।ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਵਿੱਚ ਇੱਕ ਛੋਟਾ ਬੱਚਾ ਵੀ ਹਾਦਸੇ ਦਾ ਸ਼ਿਕਾਰ ਹੋਇਆ ਹੈ। ਮੌਕੇ ’ਤੇ ਪੁੱਜੀ ਥਾਣਾ ਮਕਸੂਦਾਂ ਦੀ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਰਖਵਾਇਆ ਗਿਆ ਹੈ। ਪੁਲਿਸ ਕਾਰਵਾਈ ਕਰਨ ਵਿੱਚ ਲੱਗੀ ਹੋਈ ਹੈ। ਇਸ ਟੱਕਰ ਵਿੱਚ ਗੱਡੀ ਆਈ 10 ਅਤੇ ਇਨੋਵਾ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ।