ਚੰਡੀਗੜ੍ਹ PGI ਮਾਹਿਰਾਂ ਨੇ ਲੋਕਾਂ ਲਈ ਵਿਸ਼ੇਸ਼ ਹਦਾਇਤਾਂ ਕੀਤੀਆਂ ਜਾਰੀ

ਚੰਡੀਗੜ੍ਹ : ਮਈ ਮਹੀਨੇ ‘ਚ ਵੱਧ ਰਹੇ ਤਾਪਮਾਨ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੇ ਗਰਮੀ ਅਤੇ ਠੰਡ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਚੰਡੀਗੜ੍ਹ ਪੀ.ਜੀ.ਆਈ. (Chandigarh PGI) ਮਾਹਿਰਾਂ ਨੇ ਲੋਕਾਂ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਹਨ। ਲੋਕਾਂ ਨੂੰ ਗਰਮੀ ਦੇ ਸਿੱਧੇ ਸੰਪਰਕ ਤੋਂ ਬਚਣ ਦੀ ਸਲਾਹ ਦਿੱਤੀ ਜਾਂਦੀ ਹੈ। ਹਲਕੇ ਰੰਗ ਦੇ ਢਿੱਲੇ ਅਤੇ ਸੂਤੀ ਕੱਪੜੇ, ਛੱਤਰੀ, ਟੋਪੀ ਅਤੇ ਐਨਕਾਂ ਪਹਿਨਣ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਵੱਧ ਤੋਂ ਵੱਧ ਪਾਣੀ ਪੀਣ ਅਤੇ ਠੰਢੀਆਂ ਥਾਵਾਂ ‘ਤੇ ਰਹਿਣ ਲਈ ਕਿਹਾ ਗਿਆ ਹੈ।ਮੌਸਮ ਵਿਭਾਗ ਦੇ ਡਾਇਰੈਕਟਰ ਏ.ਕੇ. ਸਿੰਘ ਨੇ ਦੱਸਿਆ ਕਿ ਹੁਣ ਤੱਕ ਵੱਧ ਤੋਂ ਵੱਧ ਤਾਪਮਾਨ 39.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 2 ਡਿਗਰੀ ਵੱਧ ਸੀ। ਘੱਟੋ-ਘੱਟ ਤਾਪਮਾਨ 22.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇਕ ਡਿਗਰੀ ਸੈਲਸੀਅਸ ਘੱਟ ਸੀ। ਆਉਣ ਵਾਲੇ ਦਿਨਾਂ ਵਿੱਚ ਵੀ ਸ਼ਹਿਰ ਵਾਸੀਆਂ ਨੂੰ ਗਰਮੀ ਤੋਂ ਰਾਹਤ ਨਹੀਂ ਮਿਲੇਗੀ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਦਿਨ ਭਰ ਤੇਜ਼ ਧੁੱਪ ਰਹੇਗੀ ਅਤੇ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 39 ਤੋਂ 40 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਜਾ ਸਕਦਾ ਹੈ। ਘੱਟੋ-ਘੱਟ ਤਾਪਮਾਨ ਵਿੱਚ ਵੀ ਵਾਧਾ ਦੇਖਿਆ ਜਾਵੇਗਾ ਅਤੇ ਇਹ 23 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ। ਆਉਣ ਵਾਲੇ ਦਿਨਾਂ ‘ਚ ਤਾਪਮਾਨ 40 ਡਿਗਰੀ ਨੂੰ ਪਾਰ ਕਰ ਜਾਵੇਗਾ।ਅਡਵਾਈਜ਼ਰੀ ਵਿੱਚ ਸਿਹਤ ਵਿਭਾਗ ਨੇ ਬਾਹਰ ਜਾਣ ਵਾਲੇ ਲੋਕਾਂ ਦੇ ਨਾਲ-ਨਾਲ ਘਰਾਂ ਵਿੱਚ ਰਹਿਣ ਵਾਲੇ ਲੋਕਾਂ ਲਈ ਮਹੱਤਵਪੂਰਨ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਉਹ ਦਿਨ ਵੇਲੇ ਖਿੜਕੀਆਂ ਅਤੇ ਪਰਦੇ ਬੰਦ ਰੱਖਣ, ਖਾਸ ਕਰਕੇ ਇਮਾਰਤਾਂ ਦੇ ਧੁੱਪ ਵਾਲੇ ਹਿੱਸਿਆਂ ਵਿੱਚ। ਠੰਡੀ ਹਵਾ ਦੇਣ ਲਈ ਰਾਤ ਨੂੰ ਖਿੜਕੀਆਂ ਖੋਲ੍ਹੋ। ਇਸ ਦੇ ਨਾਲ ਹੀ ਅਲਕੋਹਲ, ਕੈਫੀਨ ਵਾਲੇ ਪੀਣ ਵਾਲੇ ਪਦਾਰਥਾਂ ਤੋਂ ਬਚਣ ਅਤੇ ਨਾਰੀਅਲ ਪਾਣੀ, ਨਿੰਬੂ ਪਾਣੀ ਅਤੇ ਅਜਿਹੇ ਹੋਰ ਪੀਣ ਵਾਲੇ ਪਦਾਰਥਾਂ ਦਾ ਜ਼ਿਆਦਾ ਸੇਵਨ ਕਰਨ ਦੀ ਸਲਾਹ ਦਿੱਤੀ ਗਈ ਹੈ।