ਪੰਜਾਬ ਸਰਕਾਰ ਵੱਲੋਂ ਇਸ ਦਿਨ ਸਰਕਾਰੀ ਛੁੱਟੀ ਦਾ ਕੀਤਾ ਗਿਆ ਐਲਾਨ

ਪੰਜਾਬ : ਪੰਜਾਬ ਭਰ ‘ਚ 10 ਮਈ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਹੋਵੇਗੀ। ਇਸ ਦਿਨ ਸੂਬੇ ਭਰ ਦੇ ਸਕੂਲਾਂ, ਕਾਲਜਾਂ, ਸਰਕਾਰੀ ਦਫ਼ਤਰਾਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਦਰਅਸਲ 10 ਮਈ ਨੂੰ ਭਗਵਾਨ ਪਰਸ਼ੂ ਰਾਮ ਜੈਅੰਤੀ ਹੈ। ਜਿਸ ਕਾਰਨ ਪੰਜਾਬ ਸਰਕਾਰ (The Punjab Government) ਵੱਲੋਂ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਪੰਜਾਬ ਭਰ ਦੇ ਸਕੂਲ, ਕਾਲਜ ਅਤੇ ਹੋਰ ਸਰਕਾਰੀ ਵਿਭਾਗ ਬੰਦ ਰਹਿਣਗੇ।ਇੱਥੇ ਇਹ ਵੀ ਦੱਸਣਯੋਗ ਹੈ ਕਿ 10 ਮਈ 2024 ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਹੋਵੇਗੀ, ਜਦਕਿ ਅਗਲੇ ਦਿਨ ਮਹੀਨੇ ਦਾ ਦੂਜਾ ਸ਼ਨੀਵਾਰ ਹੈ। ਜਿਸ ਕਾਰਨ ਕਈ ਪ੍ਰਾਈਵੇਟ ਸਕੂਲ ਅਤੇ ਕਈ ਅਦਾਰੇ ਵੀ ਬੰਦ ਰਹਿਣਗੇ। ਇਸ ਤੋਂ ਬਾਅਦ ਐਤਵਾਰ ਹੈ ਯਾਨੀ ਤਿੰਨ ਦਿਨਾਂ ਦੀਆਂ ਛੁੱਟੀਆਂ ਦੌਰਾਨ ਘੁੰਮਣ ਦਾ ਪਲਾਨ ਬਣਾਇਆ ਜਾ ਸਕਦਾ ਹੈ।