ਅਕਾਲੀ ਦਲ ਦੇ ਹਰਦੀਪ ਸਿੰਘ ਬੁਟਰੇਲਾ “ਆਪ” ‘ਚ ਹੋਏ ਸ਼ਾਮਲ

ਚੰਡੀਗੜ੍ਹ: ਲੋਕ ਸਭਾ ਚੋਣਾਂ (The Lok Sabha Election) ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਬਾਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ (Hardeep Singh Butrela) ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਤੋਂ ਤਿੰਨ ਵਾਰ ਕੌਂਸਲਰ ਅਤੇ ਸੀਨੀਅਰ ਡਿਪਟੀ ਮੇਅਰ ਰਹਿ ਚੁੱਕੇ ਹਰਦੀਪ ਸਿੰਘ ਬੁਟਰੇਲਾ ਨੂੰ ਸਨਮਾਨਿਤ ਕਰ ਪਾਰਟੀ ਵਿੱਚ ਉਨ੍ਹਾਂ ਦਾ ਸਵਾਗਤ ਕੀਤਾ। ਮੁੱਖ ਮੰਤਰੀ ਮਾਨ ਨੇ ਉਨ੍ਹਾਂ ਨੂੰ ਰਸਮੀ ਤੌਰ ‘ਤੇ ਪਾਰਟੀ ‘ਚ ਸ਼ਾਮਲ ਕੀਤਾ। ਤੁਹਾਨੂੰ ਦੱਸ ਦੇਈਏ ਕਿ ਹਰਦੀਪ ਸਿੰਘ ਬੁਟਰੇਲਾ ਨੇ ਹਾਲ ਹੀ ਵਿੱਚ ਚੰਡੀਗੜ੍ਹ ਤੋਂ ਅਕਾਲੀ ਦਲ ਵੱਲੋਂ ਦਿੱਤੀ ਗਈ ਟਿਕਟ ਵਾਪਸ ਕਰ ਦਿੱਤੀ ਸੀ ਅਤੇ ਪਾਰਟੀ ਛੱਡਣ ਦਾ ਐਲਾਨ ਕੀਤਾ ਸੀ।