ਰਾਧਾ ਸੁਆਮੀ ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਆਈ ਅਹਿਮ ਖ਼ਬਰ

ਚੰਡੀਗੜ੍ਹ : ਰਾਧਾ ਸੁਆਮੀ ਡੇਰਾ ਬਿਆਸ (Radha Swami Dera Beas) ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ ਹੈ। ਡੇਰਾ ਬਿਆਸ ਵਿੱਚ ਹੋਣ ਵਾਲੇ ਸਤਿਸੰਗ ਪ੍ਰੋਗਰਾਮਾਂ ਵਿੱਚ ਬਦਲਾਅ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ 25-26 ਮਈ ਨੂੰ ਹੋਣ ਵਾਲੇ ਸਤਿਸੰਗ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ।ਡੇਰਾ ਪ੍ਰਬੰਧਕਾਂ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਵੱਖ-ਵੱਖ ਰਾਜਾਂ ਵਿੱਚ 25-26 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ। ਵਰਨਣਯੋਗ ਹੈ ਕਿ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਲੋਕ ਸਭਾ ਚੋਣਾਂ ਸਬੰਧੀ ਸਪੱਸ਼ਟ ਕੀਤਾ ਹੈ ਕਿ ਡੇਰਾ ਬਿਆਸ ਵੱਲੋਂ ਹਰ ਵੋਟਰ ‘ਤੇ ਆਪਣੇ ਹੱਕ ਦੀ ਵਰਤੋਂ ਕਰਨ ਦਾ ਕੋਈ ਦਬਾਅ ਨਹੀਂ ਹੈ। ਬਾਬਾ ਗੁਰਿੰਦਰ ਸਿੰਘ ਨੇ ਕਿਹਾ ਸੀ ਕਿ ਇਹ ਤੁਹਾਡਾ ਨਿੱਜੀ ਮਾਮਲਾ ਹੈ। ਸਾਡੇ ਲਈ ਸਾਰੇ ਧਰਮ ਅਤੇ ਸਿਆਸੀ ਪਾਰਟੀਆਂ ਬਰਾਬਰ ਹਨ।