ਇੱਕ ਇਮਾਰਤ ‘ਚ ਫਟਿਆਂ ਗੈਸ ਸਿਲੰਡਰ, ਮਲਬੇ ਹੇਠ ਫਸੇ 4-5 ਲੋਕ

ਲੁਧਿਆਣਾ : ਸ਼ਹਿਰ ਵਿੱਚ ਇੱਕ ਵੱਡਾ ਹਾਦਸਾ ਹੋਣ ਦੀ ਖ਼ਬਰ ਆ ਰਹੀ ਹੈ। ਸ਼ਹਿਰ ਦੇ ਫੋਕਲ ਪੁਆਇੰਟ 8 ਜੀਵਨ ਨਗਰ ਇਲਾਕੇ ਵਿੱਚ ਗੈਸ ਸਿਲੰਡਰ ਦੇ ਫਟਣ ਕਾਰਨ ਇੱਕ ਇਮਾਰਤ ਨੂੰ ਨੁਕਸਾਨ ਪਹੁੰਚਿਆ ਹੈ। ਗੈਸ ਸਿਲੰਡਰ ਫਟਣ ਕਾਰਨ ਇੱਕ ਵੱਡਾ ਧਮਾਕਾ ਹੋਇਆ, ਜਿਸ ਕਾਰਨ ਇਮਾਰਤ ਮਲਬੇ ਦੇ ਢੇਰ ਵਿੱਚ ਬਦਲ ਗਈ ਅਤੇ ਘਰ ਵਿੱਚ ਰਹਿਣ ਵਾਲੇ ਕਈ ਲੋਕ ਮਲਬੇ ਹੇਠਾਂ ਦੱਬੇ ਗਏ।ਸੂਤਰਾਂ ਨੇ ਦੱਸਿਆ ਹੈ ਕਿ ਫੈਕਟਰੀ ਵਿੱਚ 300 ਤੋਂ ਵੱਧ ਲੋਕ ਕੰਮ ਕਰ ਰਹੇ ਸਨ, ਮਾਲਕ ਦੇ ਵੀ ਮਲਬੇ ਹੇਠਾਂ ਦੱਬੇ ਹੋਣ ਦੀ ਖ਼ਬਰ ਹੈ। ਹਾਦਸੇ ਵਿੱਚ ਕਿਸੇ ਦੇ ਜਾਨੀ ਨੁਕਸਾਨ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ, ਪਰ ਘਟਨਾ ਵਾਲੀ ਥਾਂ ‘ਤੇ ਬਚਾਅ ਕਾਰਜ ਜਾਰੀ ਹੈ। ਜਾਣਕਾਰੀ ਅਨੁਸਾਰ, ਮਲਬੇ ਹੇਠ 4-5 ਲੋਕਾਂ ਦੇ ਫਸੇ ਹੋਣ ਦੀ ਖ਼ਬਰ ਹੈ; ਉਨ੍ਹਾਂ ਨੂੰ ਬਚਾਉਣ ਲਈ ਬਚਾਅ ਕਾਰਜ ਜਾਰੀ ਹੈ। ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਹੈ ਅਤੇ ਬਚਾਅ ਕਾਰਜ ਚਲਾ ਰਹੀ ਹੈ।