ਜਲੰਧਰ ‘ਚ ਭਾਰੀ ਪੁਲਿਸ ਤਾਈਨਾਤ, ਨਸ਼ਿਆਂ ਵਿਰੁੱਧ ਕੀਤੀ ਜਾ ਰਹੀ ਸਖ਼ਤ ਕਾਰਵਾਈ
ਜਲੰਧਰ : ਜ਼ਿਲ੍ਹੇ ਤੋਂ ਇਸ ਵਾਰ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਏ.ਡੀ.ਜੀ.ਪੀ ਰਾਮ ਸਿੰਘ ਦੀ ਅਗਵਾਈ ਹੇਠ ਚੌਗਿੱਟੀ ਗੁਰੂ ਨਾਨਕ ਪੁਰਾ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਵਧੀਕ ਡੀ.ਜੀ.ਪੀ ਰਾਮ ਸਿੰਘ ਨੇ ਦੱਸਿਆ ਕਿ ਅੱਜ ਚੰਡੀਗੜ੍ਹ ਤੋਂ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਪੰਜਾਬ ਦੇ ਵੱਖ-ਵੱਖ ਜ਼ਿ ਲ੍ਹਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।ਇਸ ਕਾਰਨ ਜਲੰਧਰ ਦੇ ਕਈ ਇਲਾਕਿਆਂ ‘ਚ ਇਹ ਆਪਰੇਸ਼ਨ ਚੱਲ ਰਿਹਾ ਹੈ। ਇਸ ਆਪਰੇਸ਼ਨ ਵਿੱਚ 400 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੇ ਨਾਲ 14 ਥਾਣਾ ਇੰਚਾਰਜ ਅਤੇ 11 ਪੁਲਿਸ ਅਧਿਕਾਰੀ ਮੌਜੂਦ ਹਨ। ਰਾਮ ਸਿੰਘ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਨਸ਼ਾ ਤਸਕਰਾਂ ਨੂੰ ਨਸ਼ਿਆਂ ਦਾ ਕਾਰੋਬਾਰ ਛੱਡ ਕੇ ਕਿਸੇ ਚੰਗੇ ਕੰਮ ਵਿਚ ਸ਼ਾਮਲ ਹੋਣਾ ਚਾਹੀਦਾ ਹੈ, ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਇਸ ਸਰਚ ਮੁਹਿੰਮ ਦੌਰਾਨ ਰਿਕਵਰੀ ਵੀ ਕੀਤੀ ਗਈ ਹੈ।