17 ਮਾਰਚ ਨੂੰ ਹੋਵੇਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
ਪੰਜਾਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 17 ਮਾਰਚ 2025 ਨੂੰ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਸੈਕਟਰ 5 ’ਚ ਉੱਪ ਦਫ਼ਤਰ ਵਿਖੇ ਦੁਪਹਿਰ 12 ਵਜੇ ਹੋਵੇਗੀ।ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਨੇ ਦੱਸਿਆ ਕਿ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਮਾਮਲੇ ਵਿਚਾਰੇ ਜਾਣਗੇ। ਇਸ ਸਬੰਧ ਵਿਚ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ। ਮੀਟਿੰਗ ਦੌਰਾਨ ਕਈ ਵੱਡੇ ਫ਼ੈਸਲੇ ਲਏ ਜਾਣਗੇ।