ਰਾਹਗੀਰਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਲੁੱਟਣ ਵਾਲੇ ਇਕ ਗਿਰੋਹ ਦਾ ਪੁਲਿਸ ਨੇ ਕੀਤਾ ਪਰਦਾਫਾਸ਼
ਲੁਧਿਆਣਾ : ਰਾਹਗੀਰਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਲੁੱਟਣ ਵਾਲੇ ਇਕ ਗਿਰੋਹ ਦਾ ਸੀ.ਆਈ. ਏ.-2 ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਅਪਰਾਧ ’ਚ ਵਰਤਿਆ ਗਿਆ ਬਿਨਾਂ ਨੰਬਰ ਪਲੇਟ ਵਾਲਾ ਮੋਟਰਸਾਈਕਲ, ਲੁੱਟੇ ਹੋਏ 6 ਮੋਬਾਈਲ ਫੋਨ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਹਨ।ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਸੁਨੀਲ ਕੁਮਾਰ ਵਾਸੀ ਸੀ.ਐੱਮ.ਸੀ. ਕਾਲੋਨੀ, ਤਾਜਪੁਰ ਰੋਡ ਅਤੇ ਰਾਜਨ ਕੁਮਾਰ ਵਾਸੀ ਤਾਜਪੁਰ ਰੋਡ ਸ਼ਾਮਲ ਹਨ। ਪੁਲਿਸ ਨੇ ਮੁਲਜ਼ਮਾਂ ਨੂੰ ਥਾਣਾ ਡਵੀਜ਼ਨ ਨੰ. 7 ਦੇ ਇਲਾਕੇ ’ਚੋਂ ਉਸ ਵੇਲੇ ਕਾਬੂ ਕੀਤਾ, ਜਦੋਂ ਉਹ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਅਨੁਸਾਰ ਮੁਲਜ਼ਮ ਸੁਨੀਲ ਖ਼ਿਲਾਫ਼ ਥਾਣਾ ਡਵੀਜ਼ਨ ਨੰ. 6 ਅਤੇ ਡੇਹਲੋਂ ’ਚ 2 ਕੇਸ ਦਰਜ ਹਨ, ਜਿਨ੍ਹਾਂ ’ਚ ਉਹ 18 ਦਸੰਬਰ 2024 ਨੂੰ ਜ਼ਮਾਨਤ ’ਤੇ ਬਾਹਰ ਆਇਆ , ਜਦੋਂਕਿ ਰਾਜਨ ਖ਼ਿਲਾਫ਼ ਜੀ.ਆਰ.ਪੀ. ਉਸ ’ਤੇ ਅਸਲਾ ਐਕਟ ਦਾ ਮਾਮਲਾ ਦਰਜ ਹੈ, ਜਿਸ ’ਚ ਉਹ 1 ਨਵੰਬਰ 2018 ਨੂੰ ਜ਼ਮਾਨਤ ’ਤੇ ਬਾਹਰ ਆਇਆ ਸੀ।