ਪੰਜਾਬ ਦੇ ਸਕੂਲਾਂ ਨੂੰ ਨੋਟੀਫਿਕੇਸ਼ਨ ਜਾਰੀ, ਜਲਦੀ ਤੋਂ ਜਲਦੀ ਕਰਵਾਓ ਇਹ ਕੰਮ
ਅੰਮ੍ਰਿਤਸਰ : ਪੰਜਾਬ ਸਰਕਾਰ ਨੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਾਲ ਸੰਭਾਲ ਅਤੇ ਸਿੱਖਿਆ ਦੇ ਖੇਤਰ ਵਿੱਚ ਕੰਮ ਕਰ ਰਹੇ ਪ੍ਰਾਈਵੇਟ ਸਕੂਲਾਂ, ਸੰਸਥਾਵਾਂ, ਪਲੇਅਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਮੀਨਾ ਦੇਵੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਸਕੂਲਾਂ, ਸੰਸਥਾਵਾਂ ਅਤੇ ਪਲੇ-ਵੇਅ ਸਕੂਲਾਂ ਦੀ ਜਾਂਚ ਕੀਤੀ ਜਾਵੇਗੀ। ਜੇ ਕੋਈ ਸੰਸਥਾ ਨੀਤੀ ਦੇ ਨਿਯਮਾਂ ਨੂੰ ਪੂਰਾ ਨਹੀਂ ਕਰਦੀ ਜਾਂ ਬਿਨਾਂ ਰਜਿਸਟ੍ਰੇਸ਼ਨ ਦੇ ਕੰਮ ਕਰਦੀ ਪਾਈ ਜਾਂਦੀ ਹੈ, ਤਾਂ ਉਸ ਨੂੰ ਬੰਦ ਕਰ ਦਿੱਤਾ ਜਾਵੇਗਾ।ਇਸ ਸਬੰਧੀ ਸਹਾਇਕ ਕਮਿਸ਼ਨਰ ਗੁਰਸਿਰਮਨਜੀਤ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਲਈ ਈ.ਸੀ.ਸੀ.ਈ. ਖੇਤਰ ਵਿੱਚ ਕੰਮ ਕਰ ਰਹੀ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਹੈ। ਰਜਿਸਟ੍ਰੇਸ਼ਨ ਨੂੰ ਲਾਜ਼ਮੀ ਬਣਾਉਣ ਲਈ ਜ਼ਿਲ੍ਹਾ ਪ੍ਰੋਗਰਾਮ ਅਫਸਰ ਦੇ ਦਫ਼ਤਰ ਜਾਂ ਸਬੰਧਤ ਬਲਾਕ, ਅੰਮ੍ਰਿਤਸਰ ਦੇ ਸੀ.ਡੀ.ਪੀ.ਓ. ਨਾਲ ਤਾਲਮੇਲ ਕਰਕੇ ਅਰਜ਼ੀ ਫਾਰਮ ਨੰਬਰ 1 ਤੁਰੰਤ ਪ੍ਰਾਪਤ ਕੀਤਾ ਜਾ ਸਕਦਾ ਹੈ।