BBMB ਦੀ ਪਟੀਸ਼ਨ ‘ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਦਖਲ ਨਾ ਦੇਣ ਦੇ ਦਿੱਤੇ ਸਖ਼ਤ ਆਦੇਸ਼

ਚੰਡੀਗੜ੍ਹ: ਭਾਖੜਾ-ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਫ਼ੈਸਲਾ ਸੁਣਾਇਆ ਗਿਆ ਹੈ । ਅਦਾਲਤ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਡੈਮ ਅਤੇ ਕੰਟਰੋਲ ਰੂਮ ਦੇ ਕੰਮ ਵਿੱਚ ਦਖਲ ਨਾ ਦੇਣ ਦੇ ਸਖ਼ਤ ਆਦੇਸ਼ ਦਿੱਤੇ ਹਨ।ਅਦਾਲਤ ਨੇ ਪੰਜਾਬ ਸਰਕਾਰ ਨੂੰ ਕੇਂਦਰੀ ਗ੍ਰਹਿ ਸਕੱਤਰ ਦੀ ਮੀਟਿੰਗ ਵਿੱਚ ਲਏ ਗਏ ਫ਼ੈਸਲੇ ਨੂੰ ਸਵੀਕਾਰ ਕਰਨ ਲਈ ਕਿਹਾ। ਹਾਲਾਂਕਿ, ਅਦਾਲਤ ਨੇ ਇਹ ਵੀ ਕਿਹਾ ਕਿ ਕਾਨੂੰਨ ਅਨੁਸਾਰ, ਪੰਜਾਬ ਸਰਕਾਰ ਡੈਮ ‘ਤੇ ਪੰਜਾਬ ਪੁਲਿਸ ਤਾਇਨਾਤ ਕਰ ਸਕਦੀ ਹੈ।ਅਦਾਲਤ ਨੇ ਇਹ ਵੀ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੂੰ ਕੋਈ ਇਤਰਾਜ਼ ਹੈ, ਤਾਂ ਉਹ ਬੀ.ਬੀ.ਐਮ.ਬੀ. ਦੇ ਚੇਅਰਮੈਨ ਸਾਹਮਣੇ ਆਪਣਾ ਪੱਖ ਪੇਸ਼ ਕਰ ਸਕਦੀ ਹੈ। ਧਿਆਨ ਦੇਣ ਯੋਗ ਹੈ ਕਿ ਬੀ.ਬੀ.ਐਮ.ਬੀ. ਨੇ ਪਾਣੀ ਦੇ ਮੁੱਦੇ ‘ਤੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ, ਜਿਸ ਤੋਂ ਬਾਅਦ ਅੱਜ ਅਦਾਲਤ ਵਿੱਚ ਮਾਮਲੇ ਦੀ ਸੁਣਵਾਈ ਹੋਈ।