ਤਰਨ ਤਾਰਨ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ‘ਚ ਵੱਡੀ ਸਫਲਤਾ ਕੀਤੀ ਹਾਸਲ
ਤਰਨ ਤਾਰਨ : ਤਰਨ ਤਾਰਨ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ ਜੋ ਪਾਕਿਸਤਾਨੀ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਹਥਿਆਰਾਂ ਅਤੇ ਹੈਰੋਇਨ ਦੀ ਖੇਪ ਮੰਗਵਾਉਂਦੇ ਸਨ। ਇਨ੍ਹਾਂ ਕੋਲੋਂ 5 ਕਿਲੋ ਹੈਰੋਇਨ, 7 ਪਿਸਤੌਲ 30 ਬੋਰ, 11 ਮੈਗਜ਼ੀਨ, 30 ਰੌਂਦ, ਆਈ-20 ਕਾਰ ਅਤੇ 7 ਲੱਖ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 35 ਕਰੋੜ ਰੁਪਏ ਦੱਸੀ ਗਈ ਹੈ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਭਿੱਖੀਵਿੰਡ ਅਤੇ ਜਗਰੂਪ ਸਿੰਘ ਵਾਸੀ ਫਤਿਹ ਚੱਕ, ਤਰਨ ਤਾਰਨ ਵਜੋਂ ਹੋਈ ਹੈ। ਇਸ ਸਬੰਧੀ ਪੁਲਿਸ ਅਧਿਕਾਰੀ ਪ੍ਰੈਸ ਕਾਨਫਰੰਸ ਕਰਕੇ ਹੋਰ ਜਾਣਕਾਰੀ ਦੇਣਗੇ।