‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਤਹਿਤ, ਪੁਲਿਸ ਨੇ ਟਾਂਡਾ ‘ਚ ਚਲਾਇਆ ਇੱਕ ਵੱਡਾ ਸਰਚ ਆਪ੍ਰੇਸ਼ਨ 

ਟਾਂਡਾ ਉੜਮੁੜ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਤਹਿਤ, ਪੁਲਿਸ ਨੇ ਅੱਜ ਟਾਂਡਾ ਵਿੱਚ ਇੱਕ ਵੱਡਾ ਸਰਚ ਆਪ੍ਰੇਸ਼ਨ ਚਲਾਇਆ। ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਡੀਐਸਪੀ ਟਾਂਡਾ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ, ਚੰਡੀਗੜ੍ਹ ਬਸਤੀ ਵਿੱਚ ਐਸ.ਐਚ.ਓ. ਟਾਂਡਾ ਗੁਰਜਿੰਦਰਜੀਤ ਸਿੰਘ ਨਾਗਰਾ ਦੀ ਨਿਗਰਾਨੀ ਹੇਠ ਕੀਤੇ ਗਏ ਇੱਕ ਸਰਚ ਆਪ੍ਰੇਸ਼ਨ ਵਿੱਚ, ਟਾਂਡਾ ਪੁਲਿਸ ਟੀਮ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੱਤੀ ਅਤੇ ਉਨ੍ਹਾਂ ਨੂੰ ਨਸ਼ਾ ਤਸਕਰੀ ਅਤੇ ਨਸ਼ਿਆਂ ਦੇ ਵਪਾਰ ਨੂੰ ਰੋਕਣ ਲਈ ਕਿਹਾ।ਇਸ ਮੌਕੇ ਡੀ.ਐਸ.ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਅਤੇ ਐਸ.ਐਚ.ਓ. ਟਾਂਡਾ ਗੁਰਜਿੰਦਰਜੀਤ ਸਿੰਘ ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਟਾਂਡਾ ਪੁਲਿਸ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਇਹ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਟਾਂਡਾ ਵਿੱਚ ਨਸ਼ੇ ਦਾ ਕਾਰੋਬਾਰ ਕਰਦਾ ਫੜਿਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।