ਇਸ ਪ੍ਰੋਜੈਕਟ ਦੀ ਫਾਈਲ ਨੂੰ CM ਭਗਵੰਤ ਮਾਨ ਵੱਲੋਂ ਮਿਲੀ ਹਰੀ ਝੰਡੀ

ਲੁਧਿਆਣਾ :  ਜਿਸ ਤਹਿਤ ਇਸ ਪ੍ਰੋਜੈਕਟ ਦੀ ਫਾਈਲ ਨੂੰ CM ਭਗਵੰਤ ਮਾਨ ਵੱਲੋਂ ਹਰੀ ਝੰਡੀ ਮਿਲ ਗਈ ਹੈ। ਜਿਸ ਤੋਂ ਬਾਅਦ ਲੋਕਲ ਬਾਡੀਜ਼ ਵਿਭਾਗ (Department of Local Bodies) ਦੇ ਅਧਿਕਾਰੀਆਂ ਨੇ ਪ੍ਰਾਜੈਕਟ ਲਈ ਵਰਕ ਆਰਡਰ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਭਾਵੇਂ ਕਿ ਸਬੰਧਤ ਅਧਿਕਾਰੀ ਇਸ ਸਬੰਧੀ ਖੁੱਲ੍ਹ ਕੇ ਬੋਲਣ ਨੂੰ ਤਿਆਰ ਨਹੀਂ ਹਨ ਪਰ ਸ਼ਾਂਤ ਸੁਰ ਵਿੱਚ ਕਿਹਾ ਜਾ ਰਿਹਾ ਹੈ ਕਿ ਇਸ ਹਫ਼ਤੇ ਵਿੱਚ ਸਰਕਾਰੀ ਪੱਧਰ ’ਤੇ ਫ਼ੈਸਲਾ ਲਿਆ ਜਾਵੇਗਾ।ਇਸ ਪ੍ਰਾਜੈਕਟ ਲਈ ਜ਼ਮੀਨ ਹੇਠਲੇ ਪਾਣੀ ਦੇ ਹੇਠਾਂ ਜਾਣ ਦੀ ਸਮੱਸਿਆ ਨਾਲ ਨਜਿੱਠਣ ਦਾ ਟੀਚਾ ਮਿੱਥਿਆ ਗਿਆ ਹੈ। ਜਿਸ ਲਈ ਨਹਿਰੀ ਪਾਣੀ ਨੂੰ ਪੀਣ ਵਾਲੇ ਪਾਣੀ ਦਾ ਬਦਲ ਬਣਾਇਆ ਜਾਵੇਗਾ। ਇਸ ਉਦੇਸ਼ ਦੀ ਪੂਰਤੀ ਲਈ ਸਿੱਧਵਾਂ ਨਹਿਰ ਦੇ ਪਾਣੀ ਦੀ ਚੋਣ ਕੀਤੀ ਗਈ ਹੈ, ਜਿੱਥੋਂ 166 ਕਿਲੋਮੀਟਰ ਲਾਈਨ ਵਿਛਾ ਕੇ ਕਰੀਬ 150 ਟੈਂਕੀਆਂ ਰਾਹੀਂ ਸ਼ਹਿਰ ਨੂੰ ਪਾਣੀ ਸਪਲਾਈ ਕੀਤਾ ਜਾਵੇਗਾ। ਜਿਸ ਕਾਰਨ ਮਹਾਂਨਗਰ ਵਿੱਚ ਲਗਾਏ ਗਏ ਇੱਕ ਹਜ਼ਾਰ ਤੋਂ ਵੱਧ ਟਿਊਬਵੈੱਲਾਂ ਨੂੰ ਚਲਾਉਣ ’ਤੇ ਖਰਚ ਹੋਣ ਵਾਲੀ ਬਿਜਲੀ ਦੀ ਵੀ ਬੱਚਤ ਹੋਵੇਗੀ।10 ਸਾਲਾਂ ਤੋਂ ਪੈਂਡਿੰਗ ਪਏ ਇਸ ਪ੍ਰਾਜੈਕਟ ਨੂੰ ਵਿਸ਼ਵ ਬੈਂਕ ਦੀ ਮਦਦ ਨਾਲ ਕੀਤਾ ਜਾਵੇਗਾ ਪੂਰਾਮਹਾਨਗਰ ਦੇ ਲੋਕਾਂ ਨੂੰ 24 ਘੰਟੇ ਜਲ ਸਪਲਾਈ ਦੀ ਸਹੂਲਤ ਦੇਣ ਦਾ ਸੁਪਨਾ 10 ਸਾਲ ਪਹਿਲਾਂ ਦਿਖਾਇਆ ਗਿਆ ਸੀ ਪਰ ਇਸ ਪ੍ਰੋਜੈਕਟ ਦੀ ਡੀ.ਪੀ.ਆਰ ਤਿਆਰ ਕਰਨ ਵਿੱਚ ਕਾਫ਼ੀ ਸਮਾਂ ਲੱਗ ਗਿਆ ਅਤੇ ਫਿਰ ਫੰਡਾਂ ਦੀ ਘਾਟ ਕਾਰਨ ਫਾਈਲ ਨੂੰ ਲਟਕਾਇਆ ਗਿਆ। ਜਿਸ ਤੋਂ ਬਾਅਦ ਵਿਸ਼ਵ ਬੈਂਕ ਮਦਦ ਦੇਣ ਲਈ ਰਾਜ਼ੀ ਹੋ ਗਿਆ ਅਤੇ ਇਹ ਪ੍ਰਕਿਰਿਆ ਨਵੇਂ ਸਿਰੇ ਤੋਂ ਸ਼ੁਰੂ ਕੀਤੀ ਗਈ। ਜਿਸ ਤਹਿਤ ਕਾਫੀ ਸਮਾਂ ਪਹਿਲਾਂ ਟੈਂਡਰ ਜਾਰੀ ਕੀਤਾ ਗਿਆ ਸੀ, ਜਿਸ ਨੂੰ ਹੁਣ ਅੰਤਿਮ ਰੂਪ ਦੇ ਦਿੱਤਾ ਗਿਆ ਹੈ, ਜਿਸ ਦੇ ਪਹਿਲੇ ਪੜਾਅ ਵਿੱਚ ਵਾਟਰ ਟ੍ਰੀਟਮੈਂਟ ਪਲਾਂਟ ਬਣਾਉਣ, ਟਰਾਂਸਮਿਸ਼ਨ ਲਾਈਨ ਵਿਛਾਉਣ ਅਤੇ ਟੈਂਕੀ ਬਣਾਉਣ ਦਾ ਕੰਮ ਕੀਤਾ ਜਾਵੇਗਾ।