ਪੰਜਾਬ ‘ਚ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਦੇ ਕੀਤੇ ਗਏ ਤਬਾਦਲੇ
ਪੰਜਾਬ : ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਜਾਰੀ ਹੈ। ਇਸੇ ਲੜੀ ਤਹਿਤ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦੇ ਤਬਾਦਲੇ ਕੀਤੇ ਗਏ ਹਨ। ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।ਜਾਣਕਾਰੀ ਅਨੁਸਾਰ ਤਹਿਸੀਲਦਾਰ ਪਰਵੀਨ ਕੁਮਾਰ ਸਿੰਗਲਾ ਨੂੰ ਮਾਨਸਾ ਤੋਂ ਮੂਨਕ, ਤਹਿਸੀਲਦਾਰ ਸੁਖਬੀਰ ਕੌਰ ਨੂੰ ਅਬੋਹਰ ਤੋਂ ਮਾਨਸਾ ਅਤੇ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਨੂੰ ਅਅਬੋਹਰ ਤੋਂ ਨਾਇਬ ਤਹਿਸੀਲਦਾਰ ਅਬੋਹਰ ਅਤੇ ਤਹਿਸੀਲਦਾਰ ਅਬੋਹਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਗਏ ਹਨ।