ਮੁੱਖ ਮੰਤਰੀ ਭਗਵੰਤ ਮਾਨ ਨੇ DC ਦੇ ਨਾਲ ਬੁਲਾਈ ਉੱਚ ਪੱਧਰੀ ਮੀਟਿੰਗ
ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਜ਼ਿਮਨੀ ਚੋਣ ‘ਚ ਜਿੱਤ ਤੋਂ ਬਾਅਦ ਕੱਲ੍ਹ ਤੋਂ ਹੀ ਜਲੰਧਰ ਆਏ ਹੋਏ ਹਨ। ਇਸ ਦੌਰਾਨ ਮੁੱਖ ਮੰਤਰੀ ਆਪ ਕੇ ਦੁਆਰ ‘ਚ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਵੀ ਨਜ਼ਰ ਆਏ। ਜਲੰਧਰ ਦੁਆਬੇ ਤੇ ਮਾਝੇ ਦੀ ਸਿਆਸਤ ਦਾ ਕੇਂਦਰ ਬਣ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਇਸ ਦੌਰਾਨ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸ਼ਾਮਲ ਕਰਕੇ ਇਲਾਕੇ ਦੇ ਵਿਕਾਸ ਕਾਰਜਾਂ ਦੀ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ।ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਐਮ. ਮਾਨ ਮਾਝੇ ਅਤੇ ਦੁਆਬੇ ਦੇ ਸਾਰੇ ਜ਼ਿਲ੍ਹਿਆਂ ਦੇ ਡੀ.ਸੀ ਅਤੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਸ ਦੌਰਾਨ ਉਹ ਇਲਾਕੇ ਦੇ ਵਿਕਾਸ ਕਾਰਜਾਂ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਲਈ ਹੋਣ ਵਾਲੇ ਮਹੱਤਵਪੂਰਨ ਕੰਮਾਂ ਬਾਰੇ ਜਾਣਕਾਰੀ ਹਾਸਲ ਕਰਨਗੇ।ਦੱਸ ਦੇਈਏ ਕਿ ਜਲੰਧਰ ਪੱਛਮੀ ਉਪ ਚੋਣ ਦੌਰਾਨ ਸੀ.ਐਮ. ਮਾਨ ਆਪਣੇ ਵਾਅਦੇ ਮੁਤਾਬਕ 2 ਦਿਨਾਂ ਲਈ ਜਲੰਧਰ ‘ਚ ਹਨ। ਬੀਤੇ ਦਿਨ ਉਨ੍ਹਾਂ ਨੇ ਲੋਕ ਅਦਾਲਤ ਦਾ ਆਯੋਜਨ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦਾ ਹੱਲ ਕੱਢਣ ਲਈ ਕਿਹਾ। ਦੱਸ ਦੇਈਏ ਕਿ ਇਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।