ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
ਗੁਰਦਾਸਪੁਰ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਗੁਰਦਾਸਪੁਰ ਦੇ ਬਦਨਾਮ ਨਸ਼ਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਗੁਰਦਾਸਪੁਰ ਦੇ ਬਾਬਰੀ ਬਾਈਪਾਸ ਵਿਖੇ ਸਥਿਤ ਸਰਕਾਰੀ ਨਸ਼ਾ ਛੁਡਾਊ ਕੇਂਦਰ ਦਾ ਵੀ ਦੌਰਾ ਕੀਤਾ ਅਤੇ ਇਲਾਜ ਲਈ ਆਏ ਨੌਜ਼ਵਾਨਾਂ ਨਾਲ ਗੱਲਬਾਤ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਛੱਡਣ ਵਾਲੇ ਨੌਜ਼ਵਾਨਾਂ ਦੇ ਨਾਲ ਹੈ ਅਤੇ ਸਰਕਾਰ ਨੌਜ਼ਵਾਨਾਂ ਨੂੰ ਇਸ ਦਲਦਲ ਵਿੱਚੋਂ ਕੱਢਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੌਜ਼ਵਾਨਾਂ ਨੂੰ ਅਪੀਲ ਕੀਤੀ ਕਿ ਵਿਦੇਸ਼ਾਂ ਵਿੱਚ ਬੈਠੇ ਕੁਝ ਲੋਕ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ ਅਤੇ ਪੰਜਾਬ ਦੇ ਨੌਜ਼ਵਾਨਾਂ ਨੂੰ ਗੁੰਮਰਾਹ ਕਰਨਾ ਚਾਹੁੰਦੇ ਹਨ, ਇਸ ਲਈ ਪੰਜਾਬ ਦੇ ਨੌਜ਼ਵਾਨਾਂ ਨੂੰ ਉਨ੍ਹਾਂ ਦੀਆਂ ਸਾਜ਼ਿਸ਼ਾਂ ਨੂੰ ਸਮਝਣ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਡੀ ਜਿੱਤ ਹਾਸਲ ਕਰੇਗੀ।