ਪੁਲਿਸ ਤੇ ਗੈਂਗਸਟਰ ਵਿਚਕਾਰ ਹੋਇਆ ਮੁਕਾਬਲਾ, ਗੈਂਗਸਟਰ ਗ੍ਰਿਫ਼ਤਾਰ

ਪੰਜਾਬ : ਪਟਿਆਲਾ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇੱਥੇ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਗੈਂਗਸਟਰ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਗੁਰਪ੍ਰੀਤ ਸਿੰਘ ਗੋਲਡੀ ਢਿੱਲੋਂ ਗੈਂਗ ਦਾ ਮੈਂਬਰ ਹੈ।ਦੱਸਿਆ ਗਿਆ ਹੈ ਕਿ ਗੈਂਗਸਟਰ ਗੁਰਪ੍ਰੀਤ ਸਿੰਘ ਨੇ ਪਹਿਲਾਂ ਪੁਲਿਸ ‘ਤੇ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਜਵਾਬੀ ਕਾਰਵਾਈ ਵਿੱਚ ਗੈਂਗਸਟਰ ਜ਼ਖਮੀ ਹੋ ਗਿਆ ਅਤੇ ਪੁਲਿਸ ਨੇ ਉਸਨੂੰ ਕਾਬੂ ਕਰ ਲਿਆ। ਪੁਲਿਸ ਨੇ ਮੁਲਜ਼ਮਾਂ ਤੋਂ 6 ਪਿਸਤੌਲ ਅਤੇ 40 ਤੋਂ 50 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਗੈਂਗਸਟਰ ਖ਼ਿਲਾਫ਼ ਪਹਿਲਾਂ ਹੀ 5 ਤੋਂ ਵੱਧ ਮਾਮਲੇ ਦਰਜ ਹਨ। ਪੁਲਿਸ ਵੱਲੋਂ ਉਸਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਹੋਰ ਜਾਣਕਾਰੀ ਹਾਸਲ ਕੀਤੀ ਜਾਵੇਗੀ।