ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੌਸਮ ਵਿਭਾਗ ਨੇ ਜਾਰੀ ਕੀਤਾ ਯੌਲੋ ਤੇ ਔਰੇਂਜ ਅਲਰਟ

ਚੰਡੀਗੜ੍ਹ : ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਅਗਲੇ 48 ਘੰਟਿਆਂ ਲਈ ਔਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ, ਜਿਸ ਤੋਂ ਪਤਾ ਚੱਲਦਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਤੇਜ਼ ਮੀਂਹ ਪੈ ਸਕਦਾ ਹੈ।ਹਲਕੇ ਮੀਂਹ ਦੇ ਨਾਲ ਸਥਿਰ ਤਾਪਮਾਨਪਿਛਲੇ 24 ਘੰਟਿਆਂ ਵਿੱਚ ਪਠਾਨਕੋਟ ਅਤੇ ਬਠਿੰਡਾ ਵਿੱਚ ਹਲਕਾ ਮੀਂਹ ਦਰਜ ਕੀਤਾ ਗਿਆ ਹੈ, ਜਦੋਂ ਕਿ ਸੂਬੇ ਦੇ ਹੋਰ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਿਹਾ। ਇਸ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਦੇਖਿਆ ਗਿਆ। ਸਿਰਫ 0.1 ਡਿਗਰੀ ਦਾ ਥੋੜ੍ਹਾ ਜਿਹਾ ਵਾਧਾ ਹੋਇਆ, ਜੋ ਕਿ ਆਮ ਦੇ ਆਸ-ਪਾਸ ਹੈ। ਬਠਿੰਡਾ ਵਿੱਚ ਤਾਪਮਾਨ 37.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਕਿਹੜੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ?ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਮੀਂਹ  ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਖੇਤਰਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ।ਇਸ ਸਾਲ ਪੰਜਾਬ ਵਿੱਚ ਮਾਨਸੂਨ ਆਮ ਨਾਲੋਂ ਬਿਹਤਰ ਪ੍ਰਦਰਸ਼ਨ ਕਰ ਰਿਹਾ ਹੈ। ਜੂਨ ਦੇ ਮਹੀਨੇ ਵਿੱਚ ਹੀ ਚੰਗਾ ਮੀਂਹ ਦੇਖਿਆ  ਗਿਆ ਸੀ ਅਤੇ ਜੁਲਾਈ ਦੇ ਸ਼ੁਰੂ ਵਿੱਚ ਵੀ ਮੀਂਹ ਦੇ ਚੰਗੇ ਸੰਕੇਤ ਹਨ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ, 1 ਜੂਨ ਤੋਂ 4 ਜੁਲਾਈ ਤੱਕ, ਸੂਬੇ ਵਿੱਚ 84.6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜੋ ਕਿ ਆਮ 70.2 ਮਿਲੀਮੀਟਰ ਨਾਲੋਂ 20% ਵੱਧ ਹੈ।ਡੈਮਾਂ ‘ਤੇ ਮੀਂਹ ਦਾ ਪ੍ਰਭਾਵਰਾਜ ਦੇ ਪ੍ਰਮੁੱਖ ਡੈਮਾਂ ਦੇ ਪਾਣੀ ਦੇ ਪੱਧਰ ‘ਤੇ ਵੀ ਮੀਂਹ ਦਾ ਪ੍ਰਭਾਵ ਦਿਖਾਈ ਦੇ ਰਿਹਾ ਹੈ। ਹਾਲਾਂਕਿ ਪਾਣੀ ਦਾ ਪੱਧਰ ਪਿਛਲੇ ਸਾਲ ਨਾਲੋਂ ਥੋੜ੍ਹਾ ਘੱਟ ਹੈ, ਪਰ ਪਾਣੀ ਦੀ ਆਮਦ ਵਧ ਰਹੀ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਸਥਿਤੀ ਵਿੱਚ ਸੁਧਾਰ ਹੋਣ ਦੀ ਉਮੀਦ ਹੈ।