ਵੱਡੀ ਖ਼ਬਰ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਐਲਾਨਿਆ ਗਿਆ ‘ਤਨਖਾਈਆ’
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ‘ਤਨਖਾਈਆ’ ਐਲਾਨਿਆ ਗਿਆ ਹੈ। ਸੁਖਬੀਰ ਸਿੰਘ ਬਾਦਲ ਨੂੰ ਪੰਜ ਪਿਆਰਿਆਂ ਵੱਲੋਂ ਪੇਸ਼ ਹੋਣ ਲਈ ਸੰਮਨ ਭੇਜਿਆ ਗਿਆ ਸੀ, ਪਰ ਉਹ ਨਿਰਧਾਰਤ ਸਮੇਂ ‘ਤੇ ਉੱਥੇ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ, ਸਿੰਘ ਸਾਹਿਬਾਨ ਵੱਲੋਂ ਉਨ੍ਹਾਂ ਨੂੰ ‘ਤਨਖਾਈਆ’ ਐਲਾਨਿਆ ਗਿਆ।ਜਾਣਕਾਰੀ ਅਨੁਸਾਰ, ਇਹ ਵਿਵਾਦ ਰਣਜੀਤ ਸਿੰਘ ਗੌਹਰ-ਏ-ਮਸਕੀਨ ਦੀ ਬਹਾਲੀ ਦੇ ਹੁਕਮਾਂ ਤੋਂ ਬਾਅਦ ਸ਼ੁਰੂ ਹੋਇਆ ਸੀ, ਜਿਸ ‘ਤੇ ਤਖ਼ਤ ਸ੍ਰੀ ਪਟਨਾ ਸਾਹਿਬ ਨੇ ਸੁਖਬੀਰ ਬਾਦਲ ਤੋਂ 20 ਦਿਨਾਂ ਦੇ ਅੰਦਰ ਸਪੱਸ਼ਟੀਕਰਨ ਮੰਗਿਆ ਸੀ। ਇਸ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦਾ ਇੱਕ ਵਫ਼ਦ ਵੀ ਪਟਨਾ ਸਾਹਿਬ ਗਿਆ ਸੀ।ਬਾਅਦ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ 15 ਹੋਰ ਦਿਨ ਮੰਗੇ, ਪਰ ਸੁਖਬੀਰ ਬਾਦਲ ਨਿਰਧਾਰਤ ਸਮਾਂ ਸੀਮਾ ਖਤਮ ਹੋਣ ਦੇ ਬਾਵਜੂਦ ਉੱਥੇ ਪੇਸ਼ ਨਹੀਂ ਹੋਏ। ਇਸ ਕਾਰਨ ਹੁਣ ਪੰਜ ਪਿਆਰਿਆਂ ਨੇ ਉਨ੍ਹਾਂ ਨੂੰ ‘ਤਨਖਾਈਆ’ ਐਲਾਨਣ ਦਾ ਫ਼ੈਸਲਾ ਕੀਤਾ ਹੈ।