ਈ.ਡੀ. ਵੱਲੋਂ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਟੋਟੇਵਾਲਾ ਦੇ ਘਰ ਮਾਰਿਆ ਛਾਪਾ

ਪੰਜਾਬ : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਬੁੱਧਵਾਰ ਸਵੇਰੇ ਭਾਰਤੀ ਕਿਸਾਨ ਯੂਨੀਅਨ (ਟੋਟੇਵਾਲਾ) ਦੇ ਸੂਬਾ ਪ੍ਰਧਾਨ ਸੁੱਖ ਗਿੱਲ ਟੋਟੇਵਾਲਾ ਦੇ ਘਰ ਛਾਪਾ ਮਾਰਿਆ। ਜਾਣਕਾਰੀ ਅਨੁਸਾਰ ਈ.ਡੀ ਦੀ ਟੀਮ ਨੇ ਸਵੇਰੇ ਕਰੀਬ 5.30 ਵਜੇ ਸੁੱਖ ਗਿੱਲ ਦੇ ਘਰ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਸੂਤਰਾਂ ਅਨੁਸਾਰ ਸੁੱਖ ਗਿੱਲ ਉਸ ਸਮੇਂ ਘਰ ਮੌਜੂਦ ਨਹੀਂ ਸੀ।ਸੁੱਖ ਗਿੱਲ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਪੋਸਟ ਕਰਕੇ ਇਸ ਛਾਪੇਮਾਰੀ ਬਾਰੇ ਜਾਣਕਾਰੀ ਸਾਂਝੀ ਕੀਤੀ। ਵੀਡੀਓ ਵਿੱਚ ਉਸਨੇ ਦਾਅਵਾ ਕੀਤਾ ਕਿ ਉਸਦੇ ਖਿਲਾਫ ਸਾਜ਼ਿਸ਼ ਰਚੀ ਜਾ ਰਹੀ ਹੈ। ਉਸਨੇ ਕਿਹਾ ਕਿ ਮੇਰੇ ਘਰ ਦੇ ਹਰ ਕੋਨੇ ਦੀ ਤਲਾਸ਼ੀ ਲਈ ਜਾ ਰਹੀ ਹੈ, ਪਰ ਉਨ੍ਹਾਂ ਨੂੰ ਕੁਝ ਨਹੀਂ ਮਿਲੇਗਾ। ਇਹ ਮੇਰੇ ਵਿਰੁੱਧ ਇੱਕ ਸੋਚੀ ਸਮਝੀ ਸਾਜ਼ਿਸ਼ ਹੈ।