ਬੀ.ਐਸ.ਐਫ ਤੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੂੰ ਮਿਲੀ ਵੱਡੀ ਸਫ਼ਲਤਾ, 2 ਹੈਰੋਇਨ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ : ਸਰਹੱਦ ‘ਤੇ ਤਾਇਨਾਤ ਸੁਰੱਖਿਆ ਏਜੰਸੀਆਂ ਨੂੰ ਇੱਕ ਹੋਰ ਵੱਡੀ ਸਫ਼ਲਤਾ ਮਿਲੀ ਹੈ। ਸੀਮਾ ਸੁਰੱਖਿਆ ਬਲ (BSF) ਅਤੇ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਦੇ ਸਾਂਝੇ ਆਪ੍ਰੇਸ਼ਨ ਵਿੱਚ, ਦੋ ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ 2 ਹੈਰੋਇਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਆਪ੍ਰੇਸ਼ਨਾਂ ਵਿੱਚ, ਅੰਤਰਰਾਸ਼ਟਰੀ ਬਾਜ਼ਾਰ ਵਿੱਚ 11 ਕਰੋੜ ਰੁਪਏ ਦੀ ਹੈਰੋਇਨ, ਇੱਕ ਮੋਟਰਸਾਈਕਲ, ਚਾਰ ਮੋਬਾਈਲ ਫ਼ੋਨ ਅਤੇ ਹੋਰ ਸ਼ੱਕੀ ਸਮਾਨ ਬਰਾਮਦ ਕੀਤਾ ਗਿਆ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਲਗਭਗ 5.5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇੱਕ ਤਸਕਰ ਨੂੰ ਖਾਸਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਜਦ ਕਿ ਦੂਜੇ ਨੂੰ ਸਰਹੱਦੀ ਪਿੰਡ ਕੱਕੜ ਦੇ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।