ਪੰਜਾਬ ਦੇ ਇਸ ਸ਼ਹਿਰ ’ਚ ਪਾਏ ਗਏ ਕੋਰੋਨਾ ਦੇ ਦੋ ਮਰੀਜ਼

ਲੁਧਿਆਣਾ : ਸ਼ਹਿਰ ਵਿੱਚ 2 ਨਵੇਂ ਕੋਰੋਨਾ ਮਰੀਜ਼ ਮਿਲੇ ਹਨ। ਇਹ ਦੋਵੇਂ ਸ਼ਹਿਰੀ ਖੇਤਰਾਂ ਦੇ ਵਸਨੀਕ ਹਨ। ਇਨ੍ਹਾਂ ਵਿੱਚੋਂ ਇੱਕ ਦੀ ਉਮਰ 23 ਸਾਲ ਜਦੋਂ ਕਿ ਦੂਜਾ 20 ਸਾਲ ਦਾ ਦੱਸਿਆ ਜਾ ਰਿਹਾ ਹੈ।ਤਹਾਨੂੰ ਦੱਸ ਦਈਏ ਕਿ ਜ਼ਿਲ੍ਹੇ ਵਿੱਚ ਹੁਣ ਤੱਕ 104 ਕੋਰੋਨਾ ਮਰੀਜ਼ ਪਾਏ ਗਏ ਹਨ। ਸਿਹਤ ਅਧਿਕਾਰੀਆਂ ਅਨੁਸਾਰ ਜ਼ਿਲ੍ਹੇ ਵਿੱਚ ਛਿੱਟਪੱਟ ਕੋਰੋਨਾ ਮਰੀਜ਼ ਮਿਲਣ ਦੇ ਬਾਵਜੂਦ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਿਲੇ ਮਰੀਜ਼ਾਂ ਵਿੱਚੋਂ 97 ਮਰੀਜ਼ ਠੀਕ ਹੋ ਗਏ ਹਨ। ਇਸ ਵੇਲੇ ਜ਼ਿਲ੍ਹੇ ਵਿੱਚ 7 ਸਰਗਰਮ ਮਰੀਜ਼ ਬਾਕੀ ਹਨ। ਇਨ੍ਹਾਂ ਵਿੱਚੋਂ ਪੰਜ ਮਰੀਜ਼ਾਂ ਨੂੰ ਘਰੇਲੂ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ। ਜਦੋਂ ਕਿ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ ਹੈ।