ਤਰਨਤਾਰਨ ਵਿਧਾਨ ਸਭਾ ਉਪ ਚੋਣ ਦੀ ਤਿਆਰੀ ਲਈ ਭਾਜਪਾ ਨੇ ਸਾਬਕਾ ਮੰਤਰੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਚੰਡੀਗੜ੍ਹ : ਤਰਨਤਾਰਨ ਵਿਧਾਨ ਸਭਾ ਉਪ ਚੋਣ ਦੀ ਤਿਆਰੀ ਲਈ ਭਾਜਪਾ ਨੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਇੰਚਾਰਜ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਸਾਬਕਾ ਵਿਧਾਇਕ ਕੇ.ਡੀ. ਭੰਡਾਰੀ ਅਤੇ ਰਵੀਕਰਨ ਸਿੰਘ ਕਾਹਲੋਂ ਨੂੰ ਸਹਿ-ਇੰਚਾਰਜ ਬਣਾਇਆ ਗਿਆ ਹੈ।ਤੁਹਾਨੂੰ ਇੱਥੇ ਦੱਸ ਦੇਈਏ ਕਿ ਇਹ ਸੀਟ ‘ਆਪ’ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਮੌਤ ਕਾਰਨ ਖਾਲੀ ਹੋਈ ਹੈ। ਹਾਲਾਂਕਿ ਚੋਣ ਕਮਿਸ਼ਨ ਨੇ ਹਾਲੇ ਤੱਕ ਉਪ ਚੋਣ ਦਾ ਐਲਾਨ ਨਹੀਂ ਕੀਤਾ ਹੈ, ਪਰ ਭਾਜਪਾ ਨੇ ਪਹਿਲਾਂ ਹੀ ਆਪਣਾ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕਰ ਦਿੱਤਾ ਹੈ।