‘ਆਪ’ ਨੇ ਬੂਥ ਪੱਧਰ ‘ਤੇ ਸੋਸ਼ਲ ਮੀਡੀਆ ਇੰਚਾਰਜ ਤੇ ਸੋਸ਼ਲ ਮੀਡੀਆ ਸਕੱਤਰ ਕੀਤੇ ਨਿਯੁਕਤ ,ਪੜ੍ਹੋ ਪੂਰੀ ਸੂਚੀ

ਚੰਡੀਗੜ੍ਹ : ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਸੰਗਠਨ ਨੂੰ ਮਜ਼ਬੂਤ ਕਰਦੇ ਹੋਏ ਇਕ ਨਵਾਂ ਡਿਜੀਟਲ ਰਣਨੀਤਕ ਕਦਮ ਚੁੱਕਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪਾਰਟੀ ਨੇ ਸੂਬੇ ਭਰ ਵਿੱਚ ਇਕ ਸੋਸ਼ਲ ਮੀਡੀਆ ਟੀਮ ਦੇ ਗਠਨ ਦਾ ਐਲਾਨ ਕੀਤਾ ਹੈ, ਜਿਸਦਾ ਉਦੇਸ਼ ਪਾਰਟੀ ਦੇ ਸੰਦੇਸ਼ ਅਤੇ ਸਰਕਾਰੀ ਨੀਤੀਆਂ ਨੂੰ ਜ਼ਮੀਨੀ ਪੱਧਰ ‘ਤੇ ਆਮ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ।ਇਸ ਪਹਿਲਕਦਮੀ ਦੇ ਤਹਿਤ, ‘ਆਪ’ ਨੇ ਬੂਥ ਪੱਧਰ ‘ਤੇ ਸੋਸ਼ਲ ਮੀਡੀਆ ਇੰਚਾਰਜ ਅਤੇ ਸੋਸ਼ਲ ਮੀਡੀਆ ਸਕੱਤਰ ਨਿਯੁਕਤ ਕੀਤੇ ਹਨ। ਇਹ ਨਿਯੁਕਤੀਆਂ ਪਾਰਟੀ ਦੇ ਡਿਜੀਟਲ ਮੁਹਿੰਮ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਵਿੱਚ ਮਦਦ ਕਰਨਗੀਆਂ। ਇਸ ਕਦਮ ਰਾਹੀਂ, ਪਾਰਟੀ ਵਰਕਰ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਯੋਜਨਾਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਕੰਮ ਕਰਨਗੇ।