ਵਿਧਾਇਕ ਰਮਨ ਅਰੋੜਾ ਭ੍ਰਿਸ਼ਟਾਚਾਰ ਮਾਮਲੇ ‘ਚ ਰਾਜੂ ਮਦਾਨ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

ਜਲੰਧਰ: ਵਿਧਾਇਕ ਰਮਨ ਅਰੋੜਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਸਮਾਧੀ ਰਾਜਕੁਮਾਰ ਉਰਫ਼ ਰਾਜੂ ਮਦਾਨ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਰਾਜੂ ਮਦਾਨ ਦੀ ਗ੍ਰਿਫ਼ਤਾਰੀ ‘ਤੇ ਫਿਲਹਾਲ ਰੋਕ ਲਗਾ ਦਿੱਤੀ ਹੈ, ਜਿਸ ਨਾਲ ਉਨ੍ਹਾਂ ਨੂੰ ਅੰਤਰਿਮ ਰਾਹਤ ਮਿਲ ਗਈ ਹੈ।ਧਿਆਨ ਦੇਣ ਯੋਗ ਹੈ ਕਿ ਰਾਜੂ ਮਦਾਨ ਵਿਰੁੱਧ ਬਲੈਕਮੇਲੰਿਗ ਅਤੇ ਭ੍ਰਿਸ਼ਟਾਚਾਰ ਨਾਲ ਸਬੰਧਤ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਹ ਇਸ ਮਾਮਲੇ ਵਿੱਚ ਭਗੌੜੇ ਸਨ ਅਤੇ ਪੁਲਿਸ ਲਗਾਤਾਰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਸੀ। ਹੁਣ ਉਨ੍ਹਾਂ ਨੇ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ, ਜਿਸ ‘ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਅਸਥਾਈ ਰੋਕ ਲਗਾ ਦਿੱਤੀ।ਹਾਈ ਕੋਰਟ ਨੇ ਸੂਬਾ ਸਰਕਾਰ ਤੋਂ ਇਸ ਮਾਮਲੇ ਦੀ ਵਿਸਤ੍ਰਿਤ ਰਿਪੋਰਟ ਵੀ ਤਲਬ ਕੀਤੀ ਹੈ ਅਤੇ ਅਗਲੀ ਸੁਣਵਾਈ ਤੱਕ ਗ੍ਰਿਫ਼ਤਾਰੀ ‘ਤੇ ਰੋਕ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਹੁਣ ਦੇਖਣਾ ਇਹ ਹੈ ਕਿ ਅਦਾਲਤ ਆਉਣ ਵਾਲੀ ਸੁਣਵਾਈ ਵਿੱਚ ਕੀ ਰੁਖ਼ ਅਖਤਿਆਰ ਕਰਦੀ ਹੈ ਅਤੇ ਜਾਂਚ ਏਜੰਸੀਆਂ ਇਸ ਮਾਮਲੇ ਨੂੰ ਕਿਸ ਦਿਸ਼ਾ ਵਿੱਚ ਲੈਂਦੀਆਂ ਹਨ।