ਪੰਜਾਬ ਦੀ ਰਾਜਨੀਤੀ ‘ਚ ਹਲਚਲ , ਇੱਕ ਵਾਰ ਫਿਰ ਹੋਣ ਜਾ ਰਹੀਆਂ ਹਨ ਚੋਣਾਂ

ਪੰਜਾਬ : ਪੰਜਾਬ ਵਿੱਚ ਇੱਕ ਵਾਰ ਫਿਰ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਦਾ ਐਲਾਨ ਹੋ ਗਿਆ ਹੈ। ਜਾਣਕਾਰੀ ਅਨੁਸਾਰ, ਪ੍ਰਸ਼ਾਸਨ ਨੇ ਪੰਚਾਇਤ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ (ਏ.ਡੀ.ਸੀ.) ਨੂੰ 5 ਅਕਤੂਬਰ, 2025 ਤੋਂ ਪਹਿਲਾਂ ਸੂਬੇ ਵਿੱਚ ਚੋਣ ਪ੍ਰਕਿਰਿਆ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।ਵਿਭਾਗ ਵੱਲੋਂ ਇਸ ਸਬੰਧ ਵਿੱਚ ਇੱਕ ਅਧਿਕਾਰਤ ਪੱਤਰ ਜਾਰੀ ਕਰਦਿਆਂ, ਸੂਬੇ ਭਰ ਦੇ ਅਧਿਕਾਰੀਆਂ ਨੂੰ ਚੋਣ ਤਿਆਰੀਆਂ ਦੀ ਰਿਪੋਰਟ ਤੁਰੰਤ ਭੇਜਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਇਨ੍ਹਾਂ ਚੋਣਾਂ ਲਈ ਹਲਕਿਆਂ ਦਾ ਪੁਨਰਗਠਨ ਕੀਤਾ ਜਾ ਰਿਹਾ ਹੈ। ਚੋਣ ਹਲਕਿਆਂ ਦਾ ਫ਼ੈਸਲਾ ਨਵੀਂ ਹੱਦਬੰਦੀ ਤਹਿਤ ਕੀਤਾ ਜਾਵੇਗਾ, ਜਿਸ ਲਈ ਨਕਸ਼ਿਆਂ ਦੀ ਜਾਂਚ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ।ਇਸ ਚੋਣ ਨੂੰ ਪੇਂਡੂ ਲੋਕਤੰਤਰ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਵਿਭਾਗ ਦੇ ਅਧਿਕਾਰੀਆਂ ਅਨੁਸਾਰ, ਚੋਣ ਪ੍ਰਕਿਰਿਆ ਨੂੰ ਨਿਰਪੱਖ, ਸ਼ਾਂਤੀਪੂਰਨ ਅਤੇ ਸਮੇਂ ਸਿਰ ਪੂਰਾ ਕਰਨ ਲਈ ਹਰ ਸੰਭਵ ਪ੍ਰਬੰਧ ਕੀਤੇ ਜਾਣਗੇ। ਇਸ ਐਲਾਨ ਨਾਲ ਪੰਜਾਬ ਦੀ ਪੇਂਡੂ ਰਾਜਨੀਤੀ ਵਿੱਚ ਹਲਚਲ ਮਚ ਗਈ ਹੈ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੇ ਵੀ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।