ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਇਲਾਕਿਆਂ ’ਚ ਭਾਰੀ ਮੀਂਹ ਦੀ ਸੰਭਾਵਨਾ ਕੀਤੀ ਗਈ ਜਾਰੀ

ਚੰਡੀਗੜ੍ਹ : ਪੰਜਾਬ ਵਿੱਚ ਕੁਝ ਦਿਨਾਂ ਦੇ ਸ਼ਾਂਤ ਮੌਸਮ ਤੋਂ ਬਾਅਦ, ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਅੱਜ ਸਵੇਰੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪਿਆ, ਜਦੋਂ ਕਿ ਕੁਝ ਥਾਵਾਂ ‘ਤੇ ਕਈ ਘੰਟਿਆਂ ਤੱਕ ਹਲਕੀ ਬੂੰਦਾ-ਬਾਂਦੀ ਜਾਰੀ ਰਹੀ।ਮੌਸਮ ਵਿਭਾਗ ਅਨੁਸਾਰ, ਅੱਜ ਪੂਰੇ ਸੂਬੇ ਵਿੱਚ ਮੀਂਹ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ। ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਨਾਲ ਹੀ 3 ਅਗਸਤ ਤੋਂ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਭਾਰਤੀ ਮੌਸਮ ਵਿਗਿਆਨ ਕੇਂਦਰ ਅਨੁਸਾਰ, ਅੱਜ ਅਤੇ ਕੱਲ੍ਹ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ।2 ਅਗਸਤ ਨੂੰ ਮਾਲਵੇ ਦੇ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ, ਸੂਬੇ ਦੇ ਬਾਕੀ ਹਿੱਸਿਆਂ ਵਿੱਚ ਮੀਂਹ ਪੈਣ ਦੀ ਉਮੀਦ ਹੈ। ਵਿਭਾਗ ਦਾ ਕਹਿਣਾ ਹੈ ਕਿ 3 ਅਗਸਤ ਤੋਂ ਮੀਂਹ ਤੇਜ਼ ਹੋ ਸਕਦਾ ਹੈ। ਖਾਸ ਕਰਕੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਲਈ ਭਾਰੀ ਮੀਂਹ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।