ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਦੇ ਸ੍ਰੀ ਕਾਲੀ ਮਾਤਾ ਮੰਦਰ ‘ਚ ਟੇਕਣਗੇ ਮੱਥਾ

ਪਟਿਆਲਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪਟਿਆਲਾ ਦਾ ਦੌਰਾ ਕਰਨਗੇ। ਉਹ ਇੱਥੇ ਸਥਿਤ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕਣਗੇ।ਮੁੱਖ ਮੰਤਰੀ ਭਗਵੰਤ ਸਿੰਘ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਨਗੇ । ਮੰਦਰ ਵਿੱਚ ਨਤਮਸਤਕ ਹੋਣ ਤੋਂ ਬਾਅਦ, ਉਹ ਮੀਡੀਆ ਨੂੰ ਸੰਬੋਧਨ ਕਰਨ ਦੀ ਸੰਭਾਵਨਾ ਹੈ। ਉਨ੍ਹਾਂ ਦੇ ਦੌਰੇ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।