ਸਿਹਤ ਵਿਭਾਗ ਨੇ ਪੰਜਾਬ ’ਚ ਅੱਠ ਦਵਾਈਆਂ ਦੀ ਖਰੀਦ ਤੇ ਵਰਤੋਂ ‘ਤੇ ਰੋਕ ਲਗਾਉਣ ਦਾ ਕੀਤਾ ਫ਼ੈਸਲਾ

ਚੰਡੀਗੜ੍ਹ : ਪੰਜਾਬ ਦੇ ਲੋਕਾਂ ਦੀ ਸਿਹਤ ਸੰਬੰਧੀ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦੇ ਅਨੁਸਾਰ, ਸਿਹਤ ਵਿਭਾਗ ਨੇ ਪੰਜਾਬ ਵਿੱਚ ਅੱਠ ਦਵਾਈਆਂ ਦੀ ਖਰੀਦ ਅਤੇ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ।ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਰੀਜ਼ਾਂ ਵਿੱਚ ਇਨ੍ਹਾਂ ਦਵਾਈਆਂ ਦੀ ਵਰਤੋਂ ਤੋਂ ਬਾਅਦ ਰਿਐਕਸ਼ਨ ਵਰਗੀਆਂ ਸਮੱਸਿਆਵਾਂ ਦੇਖੀਆਂ ਗਈਆਂ ਹਨ। ਇਸ ਕਾਰਨ ਵਿਭਾਗ ਵੱਲੋਂ ਇਨ੍ਹਾਂ ਦਵਾਈਆਂ ਦੀ ਖਰੀਦ ਅਤੇ ਇਸਤੇਮਾਲ ‘ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ, ਨਾਰਮਲ ਸਲਾਈਨ, ਡੈਕਸਟ੍ਰੋਜ਼ ਇੰਜੈਕਸ਼ਨ, ਸਿਪ੍ਰੋਫਲੋਕਸਸੀਨ ਇੰਜੈਕਸ਼ਨ, ਡੀ.ਐਨਐਸ. 0.9%, ਐਨ/2 + ਡੈਕਸਟ੍ਰੋਜ਼ 5% ਆਈ.ਵੀ ਫਲੂਇਡ, ਬਿਊਪੀਵਾਕੇਨ ਐਚ.ਸੀ.ਐਲ. ਵਿਦ ਡੈਕਸਟ੍ਰੋਜ਼ ਇੰਜੈਕਸ਼ਨ ‘ਤੇ ਪਾਬੰਦੀ ਲਗਾਈ ਗਈ ਹੈ।ਹਾਲ ਹੀ ਵਿੱਚ, ਪੰਜਾਬ ਵਿੱਚ ਕੋਲਡਰਿਫ ਖੰਘ ਦੀ ਦਵਾਈ ‘ਤੇ ਪਾਬੰਦੀ ਲਗਾਈ ਗਈ ਸੀ। ਤੁਹਾਨੂੰ ਦੱਸ ਦੇਈਏ ਕਿ ਮੱਧ ਪ੍ਰਦੇਸ਼ ਵਿੱਚ, ਕੋਲਡਰਿਫ ਖੰਘ ਦੀ ਦਵਾਈ ਪੀਣ ਨਾਲ 20 ਤੋਂ ਵੱਧ ਬੱਚਿਆਂ ਦੀ ਮੌਤ ਹੋ ਗਈ। ਇਸ ਤੋਂ ਬਾਅਦ, ਪ੍ਰਸ਼ਾਸਨ ਸੁਚੇਤ ਹੋ ਗਿਆ ਹੈ ਅਤੇ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ।