ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 3 ਵਜੇ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ-1 ਵਿੱਚ ਬੁਲਾਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਵੱਡੇ ਪੱਧਰ ‘ਤੇ ਮਨਾਉਣ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ। ਮੀਟਿੰਗ ਵਿੱਚ ਇਸ ‘ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ।