ਬਿਨਾਂ ਨੰਬਰ ਵਾਲੇ ਪਿਸਤੌਲ, ਮੈਗਜ਼ੀਨ ਤੇ 3 ਜ਼ਿੰਦਾ ਕਾਰਤੂਸਾਂ ਸਮੇਤ ਇੱਕ ਗ੍ਰਿਫ਼ਤਾਰ

ਗੁਰਦਾਸਪੁਰ: ਘੁੰਮਣ ਕਲਾਂ ਪੁਲਿਸ ਨੇ ਇੱਕ ਨੌਜਵਾਨ ਨੂੰ ਬਿਨਾਂ ਨੰਬਰ ਵਾਲੇ ਪਿਸਤੌਲ, ਮੈਗਜ਼ੀਨ ਅਤੇ 3 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ।ਇਸ ਸਬੰਧੀ ਏ.ਐਸ.ਆਈ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਪੁਲ ਕੁੰਜਰ ਵਿਖੇ ਮੌਜੂਦ ਸਨ, ਤਾਂ ਇੱਕ ਨੌਜਵਾਨ ਤੁਰਦਾ ਹੋਇਆ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਲੱਗ ਪਿਆ। ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸਨੂੰ ਫੜ ਲਿਆ ਗਿਆ ਅਤੇ ਉਸਦਾ ਨਾਮ ਅਤੇ ਪਤਾ ਪੁੱਛਿਆ ਤਾਂ ਉਸਨੇ ਆਪਣੀ ਪਛਾਣ ਅਕਾਸ਼ਦੀਪ ਸਿੰਘ ਉਰਫ਼ ਅਕਾਸ਼ ਪੁੱਤਰ ਬਲਵਿੰਦਰ ਸਿੰਘ ਵਾਸੀ ਚੱਕ ਭੰਗਵਾ ਵਜੋਂ ਦੱਸੀ। ਉਸਦੀ ਤਲਾਸ਼ੀ ਲੈਣ ‘ਤੇ ਉਸ ਕੋਲੋਂ ਇੱਕ ਬਿਨਾਂ ਨੰਬਰ ਵਾਲਾ ਪਿਸਤੌਲ, ਮੈਗਜ਼ੀਨ ਅਤੇ 3 ਕਾਰਤੂਸ ਬਰਾਮਦ ਹੋਏ, ਜਿਨ੍ਹਾਂ ‘ਤੇ ਬੈਰਲ ‘ਤੇ 7.65 ਲਿਖਿਆ ਹੋਇਆ ਸੀ। ਇਸ ਸਬੰਧੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ।