ਡੀ.ਜੀ.ਪੀ. ਗੌਰਵ ਯਾਦਵ ਨੇ ਤਰਨ ਤਾਰਨ ਤੇ ਬਟਾਲਾ ਪੁਲਿਸ ਜ਼ਿਲ੍ਹਿਆਂ ’ਚ ਸੁਰੱਖਿਆ ਸਮੀਖਿਆ ਮੀਟਿੰਗਾਂ ਦੀ ਕੀਤੀ ਅਗਵਾਈ
ਤਰਨਤਾਰਨ : ਆਉਣ ਵਾਲੇ ਦਿਨਾਂ ਵਿੱਚ ਦੀਵਾਲੀ ਦੇ ਤਿਉਹਾਰ ਨੂੰ ਸ਼ਾਂਤੀਪੂਰਨ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦੇ ਹੋਏ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਬੀਤੇ ਦਿਨ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸੂਬੇ ਭਰ ਵਿੱਚ ਪੁਲਿਸ ਫੋਰਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ-ਅਲਰਟ ਨਾਕਿਆਂ ਤੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।