CBI ਨੇ ਰੋਪੜ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ: ਪੰਜਾਬ ਵਿੱਚ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਰਿਪੋਰਟਾਂ ਅਨੁਸਾਰ, ਸੀ.ਬੀ.ਆਈ. ਨੇ ਰੋਪੜ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਭੁੱਲਰ ਨੂੰ ਰਿਸ਼ਵਤਖੋਰੀ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।ਸੂਤਰਾਂ ਅਨੁਸਾਰ, ਸੀ.ਬੀ.ਆਈ. ਦੀ ਇੱਕ ਟੀਮ ਨੇ ਅੱਜ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੇ ਦਫ਼ਤਰ ‘ਤੇ ਛਾਪਾ ਮਾਰਿਆ ਅਤੇ ਉਨ੍ਹਾਂ ਨੂੰ ਰਿਸ਼ਵਤਖੋਰੀ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ। ਸੂਤਰਾਂ ਤੋਂ ਇਹ ਵੀ ਪਤਾ ਚੱਲਦਾ ਹੈ ਕਿ ਸੀ.ਬੀ.ਆਈ. ਟੀਮ ਨੇ ਉਨ੍ਹਾਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ 5 ਲੱਖ ਰੁਪਏ ਮਹੀਨਾ ਰਿਸ਼ਵਤ ਲੈਂਦੇ ਹੋਏ ਕਾਬੂ ਕੀਤੇ ਗਏ ਹਨ ।