ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਤੇ 12ਵੀਂ ਜਮਾਤ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਦਾ ਸ਼ਡਿਊਲ ਕੀਤਾ ਜਾਰੀ
ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮਾਰਚ 2026 ਲਈ ਸਪਲੀਮੈਂਟਰੀ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ – ਕੰਪਾਰਟਮੈਂਟ/ਰੀਅਪੀਅਰ, ਵਾਧੂ ਵਿਸ਼ਾ, ਅਤੇ ਕੰਮ ਸੁਧਾਰ (ਓਪਨ ਸਕੂਲ ਸਮੇਤ) ਲਈ ਪ੍ਰੀਖਿਆ ਸ਼ਡਿਊਲ ਅਤੇ ਫੀਸ ਜਮ੍ਹਾਂ ਕਰਨ ਦੀ ਜਾਣਕਾਰੀ ਜਾਰੀ ਕਰ ਦਿੱਤੀ ਹੈ।ਔਨਲਾਈਨ ਪ੍ਰੀਖਿਆ ਫਾਰਮ ਭਰਨ ਅਤੇ ਫੀਸ ਜਮ੍ਹਾਂ ਕਰਨ ਬਾਰੇ ਵਧੇਰੇ ਜਾਣਕਾਰੀ ਲਈ, ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਦੇਖ ਸਕਦੇ ਹੋ।