ਡੀ.ਆਈ.ਜੀ. ਭੁੱਲਰ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜਿਆ
ਚੰਡੀਗੜ੍ਹ : ਰਿਸ਼ਵਤਖੋਰੀ ਦੇ ਇੱਕ ਹਾਈ-ਪ੍ਰੋਫਾਈਲ ਮਾਮਲੇ ਵਿੱਚ ਗ੍ਰਿਫ਼ਤਾਰ DIG ਹਰਚਰਨ ਸਿੰਘ ਭੁੱਲਰ ਨੂੰ ਅੱਜ ਚੰਡੀਗੜ੍ਹ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ (judicial custody) ਵਿੱਚ ਭੇਜ ਦਿੱਤਾ ਹੈ। ਕੇਂਦਰੀ ਜਾਂਚ ਬਿਊਰੋ (CBI) ਨੇ ਉਨ੍ਹਾਂ ਨੂੰ ਬੀਤੇ ਦਿਨ 8 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ।ਭੁੱਲਰ, ਜੋ ਵਰਤਮਾਨ ਵਿੱਚ ਪੰਜਾਬ ਦੇ ਰੋਪੜ ਰੇਂਜ ਦੇ ਡੀ.ਆਈ.ਜੀ. (DIG) ਦੇ ਰੂਪ ਵਿੱਚ ਤਾਇਨਾਤ ਹਨ, ਨੂੰ ਇੱਕ ਬਿਚੌਲੀਏ ਦੇ ਨਾਲ 8 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਫੜਿਆ ਗਿਆ ਸੀ।ਕੀ ਹੈ ਪੂਰਾ ਮਾਮਲਾ?ਸੀਬੀਆਈ ਨੇ ਬੀਤੇ ਦਿਨ ਇੱਕ ਵੱਡੀ ਕਾਰਵਾਈ ਕਰਦਿਆਂ ਰੋਪੜ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ 8 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਇਹ ਕਾਰਵਾਈ ਫਤਿਹਗੜ੍ਹ ਸਾਹਿਬ ਦੇ ਇੱਕ ਸਕ੍ਰੈਪ ਡੀਲਰ ਦੀ ਸ਼ਿਕਾਇਤ ’ਤੇ ਕੀਤੀ ਗਈ ਸੀ, ਜਿਸ ਨੇ ਦੋਸ਼ ਲਾਇਆ ਸੀ ਕਿ ਭੁੱਲਰ ਪੁਰਾਣੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ ਰਿਸ਼ਵਤ ਮੰਗ ਰਹੇ ਸਨ।