ਇੱਕ ਵਾਰ ਫਿਰ ਰਿਟਰੀਟ ਸੈਰੇਮਨੀ ਦਾ ਬਦਲਿਆ ਸਮਾਂ
ਅੰਮ੍ਰਿਤਸਰ : ਰਿਟਰੀਟ ਸੈਰੇਮਨੀ ਦੇਖਣ ਜਾਣ ਵਾਲਿਆਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਸਰਹੱਦ ‘ਤੇ ਰਿਟਰੀਟ ਸੈਰੇਮਨੀ ਦਾ ਸਮਾਂ ਇੱਕ ਵਾਰ ਫਿਰ ਬਦਲ ਗਿਆ ਹੈ। ਮੌਸਮ ਵਿੱਚ ਬਦਲਾਅ ਕਾਰਨ, ਬੀ.ਐਸ.ਐਫ. ਅੰਮ੍ਰਿਤਸਰ ਸੈਕਟਰ ਨੇ ਅਟਾਰੀ ਸਰਹੱਦ ‘ਤੇ ਰਿਟਰੀਟ ਸੈਰੇਮਨੀ ਪਰੇਡ ਦਾ ਸਮਾਂ ਬਦਲ ਦਿੱਤਾ ਹੈ।ਹੁਣ ਸ਼ਾਮ 5:00 ਵਜੇ ਤੋਂ 5:30 ਵਜੇ ਤੱਕ ਪਰੇਡ ਹੋਵੇਗੀ। ਪਹਿਲਾਂ, ਪਰੇਡ ਸ਼ਾਮ 5:30 ਵਜੇ ਤੋਂ 6:00 ਵਜੇ ਤੱਕ ਹੁੰਦੀ ਸੀ। ਦੂਜੇ ਪਾਸੇ, ਪਾਕਿਸਤਾਨ ਨਾਲ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਹੱਥ ਮਿਲਾਉਣ ‘ਤੇ ਅਜੇ ਵੀ ਰੋਕ ਹੈ ਅਤੇ ਜ਼ੀਰੋ ਲਾਈਨ ਦੇ ਦੋਵੇਂ ਪਾਸੇ ਗੇਟ ਬੰਦ ਹਨ।