ਲੁਧਿਆਣਾ ‘ਚ ਬਦਮਾਸ਼ਾਂ ਨੇ ਵਪਾਰੀ ਦੇ ਘਰ ਦੇ ਬਾਹਰ ਕੀਤੀ ਗੋਲੀਬਾਰੀ
ਲੁਧਿਆਣਾ: ਲੁਧਿਆਣਾ ਵਿੱਚ ਇੱਕ ਵਪਾਰੀ ਦੇ ਘਰ ‘ਤੇ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਡਾਬਾ ਥਾਣਾ ਖੇਤਰ ਵਿੱਚ ਬੀਤੀ ਦੇਰ ਰਾਤ ਬਦਮਾਸ਼ਾਂ ਨੇ ਵਪਾਰੀ ਦੇ ਘਰ ਦੇ ਬਾਹਰ ਗੋਲੀਬਾਰੀ ਕੀਤੀ।ਦੋਸ਼ੀਆਂ ਵੱਲੋਂ ਲਗਭਗ 20 ਤੋਂ 25 ਰਾਉਂਡ ਫਾਇਰ ਕੀਤੇ ਗਏ। ਇਸ ਦੇ ਨਾਲ ਹੀ ਮੌਕੇ ਤੋਂ ਇੱਕ ਪਰਚੀ ਵੀ ਮਿਲੀ ਹੈ ਜਿਸ ‘ਤੇ ਗੈਂਗਸਟਰ ਕੌਸ਼ਲ ਚੌਧਰੀ ਦਾ ਨਾਮ ਲਿਿਖਆ ਹੋਇਆ ਸੀ ਅਤੇ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ।ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਡਾਬਾ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਦੋਸ਼ੀਆਂ ਦੀ ਪਛਾਣ ਲਈ ਪੁਲਿਸ ਵੱਲੋਂ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।