ਚਿੱਟਾ ਵੇਚਣ ਵਾਲੇ ਦੋ ਨਸ਼ਾ ਤਸਕਰਾਂ ਨੂੰ ਜ਼ਿਲ੍ਹਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਲੁਧਿਆਣਾ: ਚਿੱਟਾ ਵੇਚਣ ਵਾਲੇ ਦੋ ਨਸ਼ਾ ਤਸਕਰਾਂ ਨੂੰ ਜ਼ਿਲ੍ਹਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪਹਿਲੇ ਮਾਮਲੇ ਵਿੱਚ, ਦਰੇਸੀ ਥਾਣੇ ਦੀ ਪੁਲਿਸ ਨੇ ਪਪੀਤਾ ਮਾਰਕੀਟ ਦੇ ਨੇੜੇ ਹਨੀ ਸਿੱਧੂ ਵਾਸੀ ਮੁਹੱਲਾ ਪੀਰੂਬੰਦਾ ਅਤੇ ਸਲੇਮ ਟਾਬਰੀ ਨੂੰ 4 ਗ੍ਰਾਮ ਚਿੱਟੇ ਦੇ ਨਾਲ ਗ੍ਰਿਫ਼ਤਾਰ ਕੀਤਾ । ਇਸ ਦੇ ਨਾਲ ਹੀ , ਥਾਣਾ ਡਿਵੀਜ਼ਨ ਨੰਬਰ 3 ਦੀ ਪੁਲਿਸ ਨੇ ਸ਼ਮਸ਼ਾਨਘਾਟ ਪੁਲ ਨੇੜੇ ਰਾਜਵੀਰ ਕੁਮਾਰ ਉਰਫ਼ ਚਿੰਟੂ , ਵਾਸੀ ਮੁਹੱਲਾ ਧਰਮਪੁਰਾ ਨੂੰ 4 ਗ੍ਰਾਮ ਚਿੱਟੇ ਦੇ ਨਾਲ ਕਾਬੂ ਕੀਤਾ ।ਜਾਂਚ ਅਧਿਕਾਰੀ ਹਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਚਾਂਦ ਸਿਨੇਮਾ ਅਤੇ ਪਪੀਤਾ ਮਾਰਕੀਟ ਨੇੜੇ ਖੜ੍ਹੇ ਹਨ, ਜੋ ਚਿੱਟਾ ਵੇਚਣ ਦਾ ਇਰਾਦਾ ਰੱਖਦੇ ਹਨ। ਸੂਚਨਾ ਤੋਂ ਬਾਅਦ, ਪੁਲਿਸ ਨੇ ਇਲਾਕੇ ਵਿੱਚ ਛਾਪਾ ਮਾਰਿਆ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ। ਤਲਾਸ਼ੀ ਦੌਰਾਨ ਮੁਲਜ਼ਮ ਤੋਂ ਚਾਰ ਗ੍ਰਾਮ ਚਿੱਟਾ ਬਰਾਮਦ ਹੋਇਆ। ਮੁਲਜ਼ਮ ‘ਤੇ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ।ਜਾਂਚ ਅਧਿਕਾਰੀ ਸੁਲੱਖਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਚਿੱਟਾ ਵੇਚਣ ਦੇ ਇਰਾਦੇ ਨਾਲ ਸ਼ਮਸ਼ਾਨਘਾਟ ਪੁਲ ਨੇੜੇ ਖੜ੍ਹਾ ਹੈ। ਇਸ ਤੋਂ ਬਾਅਦ, ਪੁਲਿਸ ਨੇ ਇਲਾਕੇ ਵਿੱਚ ਛਾਪਾ ਮਾਰਿਆ ਅਤੇ ਰਾਜੀਵ ਕੁਮਾਰ ਉਰਫ਼ ਚਿੰਟੂ ਨੂੰ ਗ੍ਰਿਫ਼ਤਾਰ ਕੀਤਾ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।