ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਅੱਜ ਸ਼ੇਰਪੁਰ ਚੌਕ ਵਿਖੇ ਕਰੇਗਾ ਵਿਰੋਧ ਪ੍ਰਦਰਸ਼ਨ
ਚੰਡੀਗੜ੍ਹ: ਪੰਜਾਬ ਵਿੱਚ ਆਧਾਰ ਨਾਲ ਜੁੜੀਆਂ ਬੱਸ ਸੇਵਾਵਾਂ ‘ਤੇ ਯਾਤਰਾ ਕਰਨ ਵਾਲੀਆਂ ਔਰਤਾਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਰੋਡਵੇਜ਼, ਪੀ.ਆਰ.ਟੀ.ਸੀ. ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਬੱਸਾਂ ਦਾ ਚੱਕਾ ਜਾਮ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ।ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਹੱਲ ਨਹੀਂ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੂਬੇ ਭਰ ਦੇ ਸਾਰੇ ਬੱਸ ਡਿਪੂਆਂ ‘ਤੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਸਟੇਟ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਜੇਕਰ ਸਰਕਾਰ ਨੇ ਹਾਲੇ ਵੀ ਠੋਸ ਕਾਰਵਾਈ ਨਹੀਂ ਕੀਤੀ ਤਾਂ ਪੰਜਾਬ ਵਿੱਚ ਬੱਸ ਸੇਵਾਵਾਂ ਪੂਰੀ ਤਰ੍ਹਾਂ ਠੱਪ ਹੋ ਸਕਦੀਆਂ ਹਨ।ਸ਼ੇਰਪੁਰ ਚੌਕ ਵਿਖੇ ਅੱਜ ਕੀਤਾ ਜਾਵੇਗਾ ਵਿਰੋਧ ਪ੍ਰਦਰਸ਼ਨ ਅੱਜ, ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ 25/11 ਕਿਲੋਮੀਟਰ ਬੱਸਾਂ ਲਈ ਟੈਂਡਰ ਖੋਲ੍ਹਣ ਦੇ ਵਿਰੋਧ ਵਿੱਚ ਦੁਪਹਿਰ 12 ਵਜੇ ਤੋਂ ਮੇਨ ਹਾਈਵੇਅ ਰੋਡ, ਸ਼ੇਰਪੁਰ ਚੌਕ ਵਿਖੇ ਰੋਸ ਪ੍ਰਦਰਸ਼ਨ ਕਰੇਗੀ । ਯੂਨੀਅਨ ਆਗੂ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਇਸ ਵਿਰੋਧ ਪ੍ਰਦਰਸ਼ਨ ਰਾਹੀਂ ਉਹ ਆਪਣੀ ਆਵਾਜ਼ ਜਨਤਾ ਤੱਕ ਪਹੁੰਚਾਉਣਾ ਚਾਹੁੰਦੇ ਹਨ ਕਿਉਂਕਿ ਸਰਕਾਰ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਤੋਂ ਅੱਖਾਂ ਮੀਟ ਲਈਆਂ ਹਨ। ਜੇਕਰ ਜਲਦੀ ਹੀ ਕੋਈ ਹੱਲ ਨਾ ਲੱਭਿਆ ਗਿਆ, ਤਾਂ ਯੂਨੀਅਨ ਨੇ ਸਪੱਸ਼ਟ ਤੌਰ ‘ਤੇ ਚੇਤਾਵਨੀ ਦਿੱਤੀ ਹੈ ਕਿ ਰਾਜ ਭਰ ਦੀਆਂ ਸੜਕਾਂ ਤੋਂ ਬੱਸਾਂ ਨੂੰ ਪੂਰੀ ਤਰ੍ਹਾਂ ਹਟਾ ਦਿੱਤਾ ਜਾ ਸਕਦਾ ਹੈ, ਜਿਸ ਨਾਲ ਯਾਤਰੀਆਂ ਨੂੰ ਕਾਫ਼ੀ ਅਸੁਵਿਧਾ ਹੋਵੇਗੀ।
SikhDiary