ਅੰਮ੍ਰਿਤਸਰ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਸੰਭਾਲਿਆ ਅਹੁਦਾ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਅੰਮ੍ਰਿਤਸਰ ਪਹੁੰਚਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ‘ਤੇ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।ਆਪਣਾ ਅਹੁਦਾ ਸੰਭਾਲਣ ‘ਤੇ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਉਹ ਗੁਰੂ ਨਾਨਕ ਦੇਵ ਜੀ ਦੇ ਲੋਕਾਂ ਦੀ ਸੇਵਾ ਕਰਨ ਅਤੇ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਲਈ ਦਿਨ-ਰਾਤ ਕੰਮ ਕਰਨਗੇ। ਦਲਵਿੰਦਰਜੀਤ ਸਿੰਘ ਨੇ ਸਾਕਸ਼ੀ ਸਾਹਨੀ ਦੀ ਜਗ੍ਹਾ ਲਈ ਹੈ, ਜਿਨ੍ਹਾਂ ਨੂੰ ਗ੍ਰੇਟਰ ਮੋਹਾਲੀ ਡਿਵੈਲਪਮੈਂਟ ਅਥਾਰਟੀ (GMADA) ਦੇ ਮੁੱਖ ਪ੍ਰਸ਼ਾਸਕ ਦੇ ਅਹੁਦੇ ‘ਤੇ ਤਬਦੀਲ ਕਰ ਦਿੱਤਾ ਗਿਆ ਹੈ।