ਫਗਵਾੜਾ-ਹੁਸ਼ਿਆਰਪੁਰ ਸੜਕ ‘ਤੇ ਇਨੋਵਾ ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, 3 ਜ਼ਖ਼ਮੀ
ਫਗਵਾੜਾ : ਫਗਵਾੜਾ-ਹੁਸ਼ਿਆਰਪੁਰ ਸੜਕ ‘ਤੇ ਪਿੰਡ ਰਾਵਲਪਿੰਡੀ ਨੇੜੇ ਦੇਰ ਰਾਤ ਤੇਜ਼ ਰਫਤਾਰ ਨਾਲ ਆ ਰਹੀ ਇਨੋਵਾ ਕਾਰ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋਣ ਦੀ ਸੂਚਨਾ ਮਿਲੀ ਹੈ। ਘਟਨਾ ਵਿੱਚ ਟਰੈਕਟਰ-ਟਰਾਲੀ ਚਾਲਕ ਸਮੇਤ ਇਨੋਵਾ ਕਾਰ ਵਿੱਚ ਸਵਾਰ 3 ਵਿਅਕਤੀ ਜ਼ਖ਼ਮੀ ਹੋ ਗਏ ਹਨ। ਹਾਦਸੇ ਵਿੱਚ ਜ਼ਖ਼ਮੀ ਹੋਏ ਸਾਰੇ ਚਾਰ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਲਿਆਂਦਾ ਗਿਆ ਹੈ ਜਿੱਥੇ ਸਰਕਾਰੀ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।ਹਾਦਸੇ ਵਿੱਚ ਜ਼ਖ਼ਮੀ ਟਰੈਕਟਰ ਚਾਲਕ ਅਮਨਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਲਪੋਤਾ ਜ਼ਿਲ੍ਹਾ ਜਲੰਧਰ ਨੇ ਦੱਸਿਆ ਕਿ ਉਹ ਆਪਣੀ ਟਰੈਕਟਰ-ਟਰਾਲੀ ‘ਤੇ ਜਦੋਂ ਜਾ ਰਿਹਾ ਸੀ ਤਾਂ ਪਿੰਡ ਰਾਵਲਪਿੰਡੀ ਨੇੜੇ ਤੇਜ਼ ਰਫ਼ਤਾਰ ਨਾਲ ਆ ਰਹੀ ਇਨੋਵਾ ਕਾਰ ਨੇ ਉਸਦੇ ਟਰੈਕਟਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅਮਨਦੀਪ ਸਿੰਘ ਅਨੁਸਾਰ ਇਨੋਵਾ ਕਾਰ ਵਿੱਚ ਸ਼ਰਾਬ ਦੀਆਂ ਬੋਤਲਾਂ ਅਤੇ ਗਲਾਸ ਆਦਿ ਮੌਜੂਦ ਸਨ। ਰਾਵਲਪਿੰਡੀ ਦੀ ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।
SikhDiary